ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੀ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹੇ ’ਚ ਝੋਨੇ ਦੀ ਕੁੱਲ ਆਮਦ 2,30,260 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਦੋਂਕਿ ਹੁਣ ਤੱਕ ਕੁੱਲ੍ਹ 2,29,836 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
ਉਨ੍ਹਾਂ ਦੱਸਿਆ ਕਿ ਕੁੱਲ੍ਹ ਖ਼ਰੀਦ ’ਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2,28,780 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ, ਜਦਕਿ ਨਿੱਜੀ ਖ਼ਰੀਦ ਤਹਿਤ 1,056 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਕੁੱਲ੍ਹ 1,34,464 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਨਿਰਧਾਰਤ 72 ਘੰਟਿਆਂ ਦੇ ਮਾਪਦੰਡ ਅਨੁਸਾਰ ਚੁਕਾਈ ਦੀ ਪ੍ਰਗਤੀ 72 ਫ਼ੀਸਦੀ ਦਰਜ ਕੀਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ’ਚੋਂ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ ਦੀ ਮੌਤ, ਟਿਊਬਵੈੱਲ ਤੋਂ ਮਿਲੀ ਲਾਸ਼
ਅਦਾਇਗੀ ਸਬੰਧੀ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਹੁਣ ਤੱਕ ਕੁੱਲ੍ਹ 493.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ ਅਦਾਇਗੀ ਦੀ ਸਥਿਤੀ 100 ਫ਼ੀਸਦੀ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ। ਇਸ ਨਾਲ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖ਼ਰੀਦ, ਚੁਕਾਈ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ
NEXT STORY