ਚੰਡੀਗੜ੍ਹ(ਅਸ਼ਵਨੀ)- ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵੀਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਪੂਰੀ ਕਾਂਗਰਸ ਹੀ ਨਵਜੋਤ ਸਿੱਧੂ ਦੀ ਡਰਾਮੇਬਾਜ਼ੀ ਦੇ ਰੰਗ ’ਚ ਰੰਗ ਗਈ : ਕੈਪਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ।
ਪੂਰੀ ਕਾਂਗਰਸ ਹੀ ਨਵਜੋਤ ਸਿੱਧੂ ਦੀ ਡਰਾਮੇਬਾਜ਼ੀ ਦੇ ਰੰਗ ’ਚ ਰੰਗ ਗਈ : ਕੈਪਟਨ
NEXT STORY