ਰੂਪਨਗਰ (ਵਿਜੇ)— ਜ਼ਿਲੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ 99 ਫੀਸਦੀ ਅਦਾਇਗੀ ਅਤੇ 100 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ 23 ਨਵੰਬਰ ਦੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ 'ਚ 2,24,881 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜੋ ਸਾਰਾ 6 ਖਰੀਦ ਏਜੰਸੀਆਂ ਵੱਲੋਂ ਖਰੀਦ ਲਿਆ ਗਿਆ।
ਸਤਵੀਰ ਸਿੰਘ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ 23 ਨਵੰਬਰ ਦੀ ਸ਼ਾਮ ਤੱਕ ਪਨਗ੍ਰੇਨ ਨੇ 69581 ਮੀਟ੍ਰਿਕ ਟਨ, ਮਾਰਕਫੈੱਡ ਨੇ 54469 ਮੀਟ੍ਰਿਕ ਟਨ, ਪਨਸਪ ਨੇ 57640 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 15285 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 23027 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 4879 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। ਖਰੀਦੇ ਝੋਨੇ ਦੀ 99 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਹੁਣ ਤੱਕ ਪਨਗ੍ਰੇਨ ਵੱਲੋਂ 108.74 ਕਰੋੜ, ਮਾਰਕਫਫੈੱਡ ਵੱਲੋਂ 85.62 ਕਰੋੜ, ਪਨਸਪ ਵੱਲੋਂ 90.61 ਕਰੋੜ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 24.14 ਕਰੋੜ, ਪੰਜਾਬ ਐਗਰੋ ਵੱਲੋਂ 35.37 ਕਰੋੜ, ਭਾਰਤੀ ਖੁਰਾਕ ਨਿਗਮ ਵੱਲੋਂ 07.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਖਰੀਦੇ ਝੋਨੇ 'ਚੋਂ 224758 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।
ਨੋਟਬੰਦੀ ਤੇ ਜੀ. ਐੱਸ. ਟੀ. ਨੇ ਦੇਸ਼ ਦਾ ਵਪਾਰ ਤਬਾਹ ਕੀਤਾ : ਬਰਾੜ
NEXT STORY