ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਲਵਾਈ ਇਸ ਵਾਰ 10 ਜੂਨ ਤੋਂ ਸ਼ੁਰੂ ਹੋ ਰਹੀ ਹੈ। ਇਸ ਦਰਮਿਆਨ ਇਕ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਢਿੱਲ ਨਾ ਦੇਣ ਕਾਰਨ ਝੋਨੇ ਦੀ ਲਵਾਈ ਦੌਰਾਨ ਮਜ਼ਦੂਰਾਂ ਦੀ ਘਾਟ ਹੋਣ ਦਾ ਖ਼ਦਸ਼ਾ ਬਣ ਗਿਆ ਹੈ। ਬੀਤੇ ਸਾਲ ਵੀ ਕੋਰੋਨਾ ਮਹਾਮਾਰੀ ਦੌਰਾਨ ਮਜ਼ਦੂਰਾਂ ਦੀ ਘਾਟ ਆ ਗਈ ਸੀ ਕਿਉਂਕਿ ਪਰਵਾਸੀ ਮਜ਼ਦੂਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਸਨ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ, ਕੈਪਟਨ ਨੇ ਕੀਤਾ ਅਹਿਮ ਐਲਾਨ
ਹੁਣ ਇਸ ਸਾਲ ਖੇਤੀ ਮਹਿਕਮੇ ਨੇ ਪੱਤਰ ਜਾਰੀ ਕਰਕੇ 10 ਜੂਨ ਤੋਂ ਮਗਰੋਂ ਝੋਨੇ ਦੀ ਲਵਾਈ ਦਾ ਸਮਾਂ ਤੈਅ ਕਰ ਦਿੱਤਾ ਹੈ। ਹਾਲਾਂਕਿ ਕਿਸਾਨਾਂ ਨੂੰ ਉਮੀਦ ਸੀ ਕਿ ਕਿਸਾਨੀ ਘੋਲ ਅਤੇ ਕੋਰੋਨਾ ਮਹਾਮਾਰੀ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਕੁੱਝ ਰਿਆਇਤ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਝੋਨਾ ਵੀ ਲਾ ਸਕਣ ਅਤੇ ਦਿੱਲੀ ਮੋਰਚੇ 'ਚ ਵੀ ਹਾਜ਼ਰੀ ਦੇ ਸਕਣ।
ਇਹ ਵੀ ਪੜ੍ਹੋ : ਫੇਸਬੁੱਕ 'ਤੇ ਰਿਕਵੈਸਟ ਭੇਜ ਕੇ ਅਣਜਾਣ ਕੁੜੀ 'ਵਟਸਐਪ ਨੰਬਰ' ਮੰਗੇ ਤਾਂ ਜ਼ਰਾ ਬਚ ਕੇ! ਪੜ੍ਹੋ ਇਹ ਪੂਰੀ ਖ਼ਬਰ
ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਝੋਨੇ ਦੀ ਲਵਾਈ 10 ਜੂਨ ਨੂੰ ਤੈਅ ਕਰਕੇ ਕਿਸਾਨਾਂ ਅੱਗੇ ਬਿਪਤਾ ਖੜ੍ਹੀ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਵੀ ਕੋਰੋਨਾ ਮਹਾਮਾਰੀ ਕਾਰਨ ਲੇਬਰ ਦੀ ਘਾਟ ਦਾ ਵੱਡਾ ਸੰਕਟ ਬਣਿਆ ਹੋਇਆ ਹੈ ਅਤੇ ਇਸ ਤਰ੍ਹਾਂ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬਠਿੰਡਾ ’ਚ ਬਲੈਕਮੇਲ ਕਰਕੇ ਬਲਾਤਕਾਰ ਕਰਨ ਵਾਲੇ ਥਾਣੇਦਾਰ ਖ਼ਿਲਾਫ਼ ਵੱਡੀ ਕਾਰਵਾਈ
NEXT STORY