ਰੂਪਨਗਰ(ਵਿਜੇ)— ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਇਹ ਅਪੀਲ ਰੂਹੀ ਦੁੱਗ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਨੇ ਕਿਸਾਨਾਂ ਨੂੰ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਿਕਲਦੀਆਂ ਜ਼ਹਿਰੀਲੀਆਂ ਗੈਸਾਂ ਕਾਰਨ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੀ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਪਰਾਲੀ ਸਾੜਨ 'ਤੇ ਪਾਬੰਦੀ ਲਾਈ ਗਈ ਹੈ ਅਤੇ ਉਲੰਘਣਾ ਕਰਨ ਵਾਲੇ ਨੂੰ 2500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਦਿੱਤੇ ਜਾਣ ਵਾਲੇ ਕਰਜ਼ੇ, ਖੇਤੀ ਸੰਦ ਤੇ ਖੇਤੀ ਸਮੱਗਰੀ ਦੇਣ ਦੀ ਸਹੂਲਤ ਬੰਦ ਕੀਤੀ ਜਾਵੇਗੀ ਅਤੇ ਮਾਲ ਵਿਭਾਗ ਦੇ ਰਿਕਾਰਡ 'ਚ ਲਾਲ ਇੰਦਰਾਜ ਕੀਤਾ ਜਾਵੇਗਾ।
ਝੋਨੇ ਦੀ ਰਹਿੰਦ-ਖੂੰਹਦ ਸਾੜਨ ਨਾਲ ਉਸ 'ਚੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਦਾ ਮਨੁੱਖੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਧੂੰਏਂ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਉਸ ਨੂੰ ਖੇਤ ਵਿਚ ਹੀ ਵਾਹੁਣ ਤਾਂ ਜੋ ਅੱਗ ਨਾਲ ਉੱਠਦੇ ਧੂੰਏਂ ਕਾਰਨ ਹੁੰਦੇ ਨੁਕਸਾਨ ਤੋਂ ਬਚਿਆ ਜਾ ਸਕੇ।
ਟਰੱਕ ਤੇ ਕਾਰ ਦੀ ਟੱਕਰ 'ਚ 1 ਦੀ ਮੌਤ, 1 ਗੰਭੀਰ ਜ਼ਖਮੀ
NEXT STORY