ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਹਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ ਹੋਈ ਹੈ, ਉਸ ’ਤੇ ਮੇਰਾ ਇਹ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤ ਇਹ ਹਨ ਕਿ ‘ਨਾ ਇਧਰ ਕੇ ਨਾ ਉਧਰ ਕੇ’।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਭਾਜਪਾ ਨੂੰ ਲੈ ਬੈਠਿਆ '400 ਪਾਰ' ਦਾ ਨਾਅਰਾ!
ਉਨ੍ਹਾਂ ਕਿਹਾ ਕਿ ਸਾਡੇ ਨਾਲ ਰਾਜ ਭਾਗ ਦਾ ਆਨੰਦ ਮਾਨਣ ਵਾਲੇ ਭਾਜਪਾ ਦਾ ਵੋਟ ਸ਼ੇਅਰ ਅਕਾਲੀ ਦਲ ਨਾਲੋਂ ਵਧਣਾ ਸਾਡੇ ਲਈ ਖ਼ਤਰੇ ਦੀ ਘੰਟੀ ਹੈ। ਬਾਕੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਖਡੂਰ ਸਾਹਿਬ ਅਤੇ ਫਰੀਦਕੋਟ ਦੀਆਂ ਸੀਟਾਂ ’ਤੇ ਉੱਥੋਂ ਦੇ ਵੋਟਰਾਂ, ਸਿੱਖਾਂ ਦੇ ਜਜ਼ਬਾਤਾਂ ਨੂੰ ਸਮਝ ਨਹੀਂ ਸਕੇ ਜਿਸ ਕਰਕੇ ਉਥੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ ਨੂੰ ਜਿੱਤ ਮਿਲੀ ਹੈ। ਹੁਣ ਉੱਥੋਂ ਦੇ ਸਿੱਖਾਂ ਦੇ ਸੈਂਟੀਮੈਂਟਸ ਅਤੇ ਉਥੋਂ ਦੇ ਹਾਲਾਤਾਂ ਦੇ ਚਲਦੇ ਮਿਲੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਧਾਨ ਸਭਾ ਵਿਚ ਨਾਮਾਤਰ ਅਤੇ ਹੁਣ ਲੋਕ ਸਭਾ ਵਿਚ ਦੋ ਤੋਂ ਘੱਟ ਕੇ ਇਕ ’ਤੇ ਆਉਣਾ ਅਕਾਲੀ ਦਲ ਲਈ ਚਿੰਤਾ ਦਾ ਵਿਸ਼ਾ ਹੈ ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਗੰਭੀਰਤਾ ਨਾਲ ਮੰਥਨ ਹੀ ਨਹੀਂ, ਸਗੋਂ ਭਵਿੱਖ ਵਿਚ ਵਾਪਸੀ ਲਈ ਵੱਡੇ ਉਪਰਾਲੇ ਬਾਰੇ ਵੀ ਸੋਚਣਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਨਤੀਜਿਆਂ ਮਗਰੋਂ ਦਾਅ 'ਤੇ ਲੱਗਿਆ ਸੁਸ਼ੀਲ ਰਿੰਕੂ, ਸ਼ੀਤਲ ਅੰਗੁਰਾਲ ਤੇ ਵਿਕਰਮਜੀਤ ਚੌਧਰੀ ਦਾ ਸਿਆਸੀ ਕਰੀਅਰ!
NEXT STORY