ਅੰਮ੍ਰਿਤਸਰ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇਨਸਾਨੀਅਤ ਸ਼ਰਮਸਾਰ ਹੁੰਦੀ ਨਜ਼ਰ ਆਈ ਹੈ। ਅਕਸਰ ਕਿਹਾ ਜਾਂਦਾ ਹੈ ਕਿ ਬੇਜ਼ੁਬਾਨਾਂ ਨਾਲ ਪਿਆਰ ਕਰਨਾ ਚਾਹੀਦਾ ਪਰ ਪੰਜਾਬ 'ਚੋਂ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ 'ਚ ਲੋਕ ਕੁੱਤਿਆਂ 'ਤੇ ਹੀ ਅੱਤਿਆਚਾਰ ਕਰ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੀ ਕਿ ਇਕ ਸੀ. ਸੀ. ਟੀ. ਵੀ. ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਦੱਸ ਦੇਈਏ ਵੀਡੀਓ 'ਚ ਇਕ ਬਜ਼ੁਰਗ ਔਰਤ ਵੱਲੋਂ ਕੁੱਤਿਆਂ ਨੂੰ ਮਾਰਿਆ ਜਾਂਦਾ ਹੈ ਤੇ ਮਾਰ ਕੇ ਉਸਨੂੰ ਚੁੰਨੀ ਨਾ ਬੰਨ ਕੇ ਸੜਕ 'ਤੇ ਘੜੀਸੀ ਲੈ ਕੇ ਜਾ ਰਹੀ ਹੈ। ਜਿਸ ਕਿਸੇ ਕੋਲ ਵੀ ਇਹ ਵੀਡੀਓ ਪਹੁੰਚੀ ਹੈ ਉਸ ਨੇ ਹਰ ਇੱਕ ਦਾ ਦਿਲ ਝੰਝੋੜ ਕੇ ਰੱਖ ਦਿੱਤਾ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਐਂਟੀ ਕ੍ਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਸੰਸਥਾ ਦੇ ਚੇਅਰਮੈਨ ਡਾਕਟਰ ਰੋਹਨ ਮਹਿਰਾ ਵੱਲੋਂ ਇਸ 'ਤੇ ਐਕਸ਼ਨ ਲੈਂਦਿਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਬੇਜ਼ੁਬਾਨਾਂ ਨਾਲ ਪਿਆਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਇਹ ਵੀਡੀਓ ਦੇਖ ਕੇ ਹਰ ਇੱਕ ਦਾ ਮਨ ਜ਼ਰੂਰ ਦੁਖੀ ਹੋਇਆ ਹੋਵੇਗਾ।

ਇਹ ਵੀ ਪੜ੍ਹੋ- ਰੌਂਗਟੇ ਖੜ੍ਹੇ ਕਰ ਦੇਵੇਗੀ ਬਟਾਲਾ ਬੱਸ ਹਾਦਸੇ ਦੀ CCTV
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਅਜਿਹਾ ਕਦੇ ਵੀ ਬੇਜ਼ੁਬਾਨਾਂ ਨਾਲ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਜੇਕਰ ਅਸੀਂ ਇਸ 'ਤੇ ਕਾਰਵਾਈ ਕਰਕੇ ਮਾਮਲਾ ਦਰਜ ਕਰਵਾ ਦਿੰਦੇ ਹਾਂ ਤਾਂ ਬਜ਼ੁਰਗ ਔਰਤ ਦੀ ਵੀ ਜ਼ਿੰਦਗੀ ਖ਼ਰਾਬ ਹੋਵੇਗੀ ਪਰ ਅਸੀਂ ਮੀਡੀਆ ਦੇ ਜ਼ਰੀਏ ਇਸ ਬਜ਼ੁਰਗ ਔਰਤ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਫਿਰ ਕਦੀ ਵੀ ਅਜਿਹੀ ਹਰਕਤ ਨਾ ਕਰੇ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੇਕਰ ਉਹ ਬੇਜ਼ੁਬਾਨਾਂ ਨੂੰ ਕੁਝ ਦੇ ਨਹੀਂ ਸਕਦੇ ਤਾਂ ਉਹਨਾਂ ਨੂੰ ਇਸ ਤਰੀਕੇ ਮਾਰਨ ਵੀ ਨਾ । ਇੱਥੇ ਜ਼ਿਕਰਯੋਗ ਹੈ ਕਿ ਜੰਡਿਆਲਾ ਗੁਰੂ ਤੋਂ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਪੁਲਸ ਨੂੰ ਦਰਖਾਸਤ ਵੀ ਦਿੱਤੀ ਹੋਈ ਹੈ। ਇਸ ਮਾਮਲੇ 'ਚ ਪੁਲਸ ਕੀ ਕਾਰਵਾਈ ਕਰ ਰਹੀ ਹੈ ਇਹ ਤਾਂ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਲੱਗੀ ਸਰਪੰਚੀ ਦੀ ਬੋਲੀ, 60 ਲੱਖ ਤੋਂ 2 ਕਰੋੜ ਤਕ ਪਿਆ ਮੁੱਲ
NEXT STORY