ਗੁਰੂਸਰ ਸੁਧਾਰ (ਰਵਿੰਦਰ)-ਨੇੜਲੇ ਪਿੰਡ ਟੂਸਾ ਦੇ ਇਕ ਨੌਜਵਾਨ ਕਿਸਾਨ ਦੀ ਖੇਤਾਂ ’ਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁੱਖ਼ਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਧਰਮਪਾਲ ਸਿੰਘ ਉਰਫ ਧਰਮਾ (34) ਪੁੱਤਰ ਰਣਜੀਤ ਸਿੰਘ ਨੂੰ ਉਸ ਵਕਤ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਦੋਂ ਉਹ ਆਪਣੇ ਖੇਤਾਂ ’ਚ ਭੌਣੀ (ਮੋਟਰ ਕੱਢਣ ਵਾਲੀ ਮਸ਼ੀਨ) ਨਾਲ ਪਾਣੀ ਵਾਲੀ ਮੋਟਰ ਕੱਢ ਰਿਹਾ ਸੀ ਤੇ ਭੌਣੀ ਅਚਾਨਕ ਉੱਪਰੋਂ ਲੰਘਦੀ ਬਿਜਲੀ ਦੀ ਤਾਰ ਨਾਲ ਛੂਹ ਗਈ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਤੋਂ ਮੁੜ ਨਜ਼ਰ ਆਉਣ ਲੱਗੀਆਂ ਹਿਮਾਚਲ ਦੀਆਂ ਪਹਾੜੀਆਂ (ਵੀਡੀਓ)
ਜਾਣਕਾਰੀ ਅਨੁਸਾਰ ਉਸ ਦੇ ਨਾਲ ਮੋਟਰ ਕੱਢ ਰਹੇ ਦੋ ਵਿਅਕਤੀਆਂ ਨੂੰ ਵੀ ਬਿਜਲੀ ਦਾ ਝਟਕਾ ਲੱਗਿਆ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਏ ਪਰ ਧਰਮਪਾਲ ਸਿੰਘ ਦੀ ਕਰੰਟ ਦਾ ਜ਼ਬਰਦਸਤ ਝਟਕਾ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਜਿਉਂ ਹੀ ਉਕਤ ਮਨਹੂਸ ਖ਼ਬਰ ਦਾ ਲੋਕਾਂ ਨੂੰ ਪਤਾ ਲੱਗਾ ਤਾਂ ਇਲਾਕੇ ਭਰ ’ਚ ਮਾਤਮ ਛਾ ਗਿਆ। ਧਰਮਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦਾ ਅੰਤਿਮ ਸੰਸਕਾਰ ਉਸ ਦੇ ਸਕੇ-ਸੰਬੰਧੀਆਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ ਅਤੇ ਉਸ ਦੀ ਮ੍ਰਿਤਕ ਦੇਹ ਨਜ਼ਦੀਕੀ ਪਿੰਡ ਸਰਾਭਾ ਦੇ ਮ੍ਰਿਤਕ ਦੇਹ ਸੰਭਾਲ ਘਰ ਵਿਚ ਰੱਖੀ ਗਈ ਹੈ।
ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹਾਈਕੋਰਟ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ
ਮੌਸਮ ’ਚ ਆਵੇਗੀ ਵੱਡੀ ਤਬਦੀਲੀ, CM ਮਾਨ ਦੀ ਸੁਰੱਖਿਆ ਸਬੰਧੀ ਗ੍ਰਹਿ ਮੰਤਰਾਲਾ ਦਾ ਅਹਿਮ ਫ਼ੈਸਲਾ, ਪੜ੍ਹੋ Top 10
NEXT STORY