ਫਾਜ਼ਿਲਕਾ (ਸੁਖਵਿੰਦਰ ਥਿੰਦ)- ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਅਰਨੀਵਾਲਾ ਵਿਚ ਸਵੇਰ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ। ਕਮਰੇ ਦੀ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਦਾਦੀ-ਪੋਤੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮਰਹੂਮ ਸੁਭਾਸ਼ ਮਹਿੰਦੀਰੱਤਾ ਡੇਅਰੀ ਵਾਲਾ ਦੇ ਪਰਿਵਾਰ ਦੇ ਚਾਰ ਜੀਅ ਇਕ ਕਮਰੇ ਵਿਚ ਹੀ ਸੁੱਤੇ ਪਏ ਸਨ। ਜਾਣਕਾਰੀ ਅਨੁਸਾਰ ਘਰ ਦਾ ਮਾਲਕ ਰਜਤ ਕੁਮਾਰ ਲਗਭਗ ਰਾਤ ਇਕ ਕੁ ਵਜੇ ਬਾਥਰੂਮ ਕਰਨ ਵਾਸਤੇ ਉੁੱਠੇ ਤਾਂ ਪਿਛੋਂ ਅਚਾਨਕ ਹੀ ਕਮਰੇ ਦੀ ਛੱਤ ਡਿੱਗ ਪਈ, ਜਿਸ ਦੇ ਮਲਬੇ ਹੇਠਾਂ ਆਉਣ ਨਾਲ ਉਸ ਦੀ ਮਾਂ ਅਤੇ ਪੰਜ ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਉਸੇ ਕਮਰੇ ਵਿਚ ਹੀ ਰਜਤ ਦੀ ਪਤਨੀ ਵੀ ਉਨ੍ਹਾਂ ਨਾਲ ਉਸੇ ਹੀ ਏ. ਸੀ. ਵਾਲੇ ਕਮਰੇ ਵਿਚ ਸੁੱਤੀ ਹੋਏ ਸਨ। ਸੱਟਾਂ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ

ਰਜਤ ਦੇ ਚਾਚੇ ਦੇ ਮੁੰਡੇ ਵਿਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਨੇ ਫੋਨ ਕਰਕੇ ਸੱਦਿਆ ਗਿਆ ਸੀ ਕਿ ਕਮਰੇ ਦੀ ਛੱਤ ਡਿੱਗ ਗਈ ਹੈ ਅਤੇ ਪਰਿਵਾਰ ਨਾਲ ਆ ਭਾਨਾ ਵਰਤ ਗਿਆ ਹੈ। ਉਹ ਮੌਕੇ 'ਤੇ ਹੀ ਆਪਣੀ ਤਾਈ ਅਤੇ ਭਤੀਜੇ ਨੂੰ ਫਾਜ਼ਿਲਕਾ ਹਸਪਤਾਲ ਲੈ ਕੇ ਗਏ ਤਾਂ ਡਾਕਟਰ ਨੇ ਚੈਕਅੱਪ ਕਰਕੇ ਦੋਵਾਂ ਨੂੰ ਮ੍ਰਿਤਕ ਕਰਾਰ ਦਿਤਾ। ਮੌਕੇ 'ਤੇ ਸਥਾਨਕ ਪੁਲਸ ਪ੍ਰਸ਼ਾਸਨ ਵੱਲੋਂ ਪਹੁੰਚ ਕੇ ਮੁੱਢਲੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਇਕ ਪਰਿਵਾਰ ਰਾਤ ਨੂੰ ਇਕ ਹੀ ਕਮਰੇ ਵਿਚ ਹੱਸਦਾ-ਹਸਾਉਂਦਾ ਸੁੱਤਾ ਹੈ ਅਤੇ ਸਵੇਰੇ ਕਰੀਬ ਇਕ ਵਜੇ ਕਮਰੇ ਦੀ ਛੱਤ ਡਿੱਗ ਜਾਂਦੀ ਹੈ, ਜਿਸ ਕਾਰਨ ਦੋ ਜੀਆਂ ਦੀ ਦਰਦਨਾਕ ਮੌਤ ਹੋ ਜਾਂਦੀ ਹੈ।
ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ



ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
NEXT STORY