ਅੰਮ੍ਰਿਤਸਰ (ਸ. ਹ.) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਬੀਤੇ ਦਿਨੀਂ ਪਕਿਸਤਾਨ ਗਏ ਸਨ ,ਜੋ ਬੀਤੇ ਦਿਨ ਅਟਾਰੀ ਵਾਹਘਾ ਦੇ ਰਸਤੇ ਤੋਂ ਭਾਰਤ ਪਹੁੰਚ ਗਏ ਹਨ। ਪਾਕਿ ਤੋਂ ਭਾਰਤ ਆਉਣ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਦਾ ਰਸਤਾ ਜਲਦੀ ਖੋਲ੍ਹਣਾ ਚਾਹੀਦਾ ਹੈ ਤਾਂ ਕਿ ਸਿੱਖ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਥੇ ਜਾ ਸਕਣ।
ਪੜ੍ਹੋ ਇਹ ਵੀ ਖ਼ਬਰ - ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਪਾਕਿਸਤਾਨ ’ਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਨ। ਪਾਕਿ ’ਚ ਜਿਨ੍ਹਾਂ ਸਿੱਖ ਗੁਰਦੁਆਰਿਆਂ ਦੀ ਹਾਲਤ ਠੀਕ ਨਹੀ ਹੈ, ਉਸ ਬਾਰੇ ਪਾਕਿ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਸਿੱਖ ਸ਼ਰਧਾਲੂ ਪਾਕਿ ’ਚ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ, ਇਸ ਲਈ ਕਰਤਾਰਪੁਰ ਦਾ ਰਸਤਾ ਜਲਦੀ ਖੋਲ੍ਹਣਾ ਚਾਹੀਦਾ। ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਦਾ ਅਸਰ ਪਾਕਿ ’ਚ ਨਹੀਂ ਪਿਆ ਹੈ ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੱਧੂ ਦਾ ਜਾਣੋ ਹੁਣ ਤੱਕ ਦਾ ‘ਸਿਆਸੀ ਸਫ਼ਰ’
ਉਪ ਮੁੱਖ ਮੰਤਰੀ OP ਸੋਨੀ ਦੇ ਅਸਤੀਫ਼ਾ ਦੇਣ ਦਾ ਪੜ੍ਹੋ ਕੀ ਹੈ ਪੂਰਾ ਸੱਚ
NEXT STORY