ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮਾਨਵ ਰਹਿਤ ਫਾਟਕ 'ਤੇ ਇਹ ਹਾਦਸਾ ਵਾਪਰਿਆ ਹੈ। ਇਹ ਇਕ ਵੱਡੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋਣਾ ਬੇਹੱਦ ਦੁਖਦਾਈ ਹੈ, ਜਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਭਾਰਤ ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਨਕਦੀ ਖੋਹਣ ਵਾਲੇ 6 ਮੈਂਬਰੀ ਗਿਰੋਹ ਦਾ ਪਰਦਾਫਾਸ਼
NEXT STORY