ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਅਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ। ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜੋ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਰਿਪੋਰਟ ਲਾਜ਼ਮੀ ਹੈ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦਾ ਪ੍ਰਬੰਧ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਕੋਰੋਨਾ ਟੈਸਟ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 14 ਅਤੇ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਤੱਕ ਇਹ ਕੈਂਪ ਜਾਰੀ ਰਹੇਗਾ। ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਲੈ ਕੇ ਆਉਣ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’
ਪਗੜੀ ਲੈਣ ਦੇ ਬਹਾਨੇ ਦੁਕਾਨ 'ਚ ਦਾਖਿਲ ਹੁੰਦੇ ਲੁਟੇਰੇ, ਪਰਿਵਾਰ ਨੂੰ ਬੰਧਕ ਬਣਾ ਲੁੱਟੇ ਲੱਖਾਂ ਰੁਪਏ ਅਤੇ ਗਹਿਣੇ
NEXT STORY