ਚੰਡੀਗੜ੍ਹ : ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੇੜੇ ਇਕ ਗ੍ਰੰਥੀ ਸਿੰਘ ਦੀ ਧੀ ਨੂੰ ਜ਼ਬਰੀ ਇਸਲਾਮ ਧਰਮ ਕਬੂਲ ਕਰਵਾਉਣ ਦੀ ਘਟਨਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਇਹ ਖਬਰ ਹੈਰਾਨ ਕਰਨ ਵਾਲੀ ਹੈ, ਜਿੱਥੇ ਇਕ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਤੋਂ ਜ਼ਬਰਨ ਇਸਲਾਮ ਧਰਮ ਕਬੂਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਬੇਨਤੀ ਕਰਦਿਆਂ ਇਸ ਮਾਮਲੇ ਵਿਚ ਦਖਲ ਅੰਦਾਜ਼ੀ ਕਰਕੇ ਜਲਦ ਤੋਂ ਜਲਦ ਇਸ ਬਾਬਤ ਆਪਣੇ ਹਮਤਰੁਤਬਾ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਇਸ ਮਾਮਲੇ ਵਿਚ ਫੌਰੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬੀਕਾਨੇਰ ਨਹਿਰ ’ਚ ਆਈ 20 ਫੁੱਟ ਦੀ ਦਰਾਰ, ਮੌਕੇ ’ਤੇ ਪੁੱਜੇ DC ਅਤੇ SSP
NEXT STORY