ਅੰਮ੍ਰਿਤਸਰ : ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਕੁੜੱਤਣ ਹੋਰ ਵੱਧ ਗਈ ਹੈ। ਭਾਰਤ ਦੇ ਫੈਸਲੇ ਤੋਂ ਬੌਖਲਾਏ ਪਾਕਿਸਤਾਨ ਨੇ ਈਦ ਦੇ ਸ਼ੁੱਭ ਦਿਹਾੜੇ 'ਤੇ ਭਾਰਤੀ ਫੌਜ ਵਲੋਂ ਮਠਿਆਈ ਲੈਣ ਤੋਂ ਹੀ ਇਨਕਾਰ ਕਰ ਦਿੱਤਾ। ਦਰਅਸਲ ਦੋਵਾਂ ਦੇਸ਼ਾਂ ਵਿਚਾਲੇ ਈਦ, ਦੀਵਾਲੀ ਅਤੇ ਆਜ਼ਾਦੀ ਦੇ ਸ਼ੁੱਭ ਦਿਹਾੜਿਆਂ 'ਤੇ ਮਠਿਆਈ ਦੇਣ ਦੀ ਪਰੰਪਰਾ ਚੱਲਦੀ ਆ ਰਹੀ ਸੀ ਪਰ ਪਾਕਿਸਤਾਨ ਇਸ ਕਦਰ ਬੌਖਲਾਹਟ ਵਿਚ ਹੈ ਕਿ ਈਦ ਦੇ ਦਿਹਾੜੇ 'ਤੇ ਭਾਰਤੀ ਰੇਂਜਰਾਂ ਵਲੋਂ ਦਿੱਤੀ ਜਾਣ ਵਾਲੀ ਮਠਿਆਈ ਲੈਣ ਤੋਂ ਹੀ ਇਨਕਾਰ ਕਰ ਦਿੱਤਾ।
ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਬਕਾਇਦਾ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਰੇਂਜਰਾਂ ਵੱਲੋਂ ਬੀਤੀ ਰਾਤ ਬੀ. ਐੱਸ. ਐੱਫ. ਨੂੰ ਇਸ ਗੱਲ ਦੀ ਜਾਣਕਾਰੀ ਦੇ ਦਿੱਤੀ ਸੀ ਕਿ ਉਹ ਇਸ ਵਾਰ ਮਠਿਆਈ ਨਹੀਂ ਲੈਣਗੇ।
ਜ਼ੀਰਾ : ਕਾਂਗਰਸੀ ਆਗੂ ਸੁਰਿੰਦਰ ਸਿੰਘ ਜੌੜਾ 'ਤੇ ਜਾਨਲੇਵਾ ਹਮਲਾ (ਤਸਵੀਰਾਂ)
NEXT STORY