ਅੰਮ੍ਰਿਤਸਰ (ਗੁਰਪ੍ਰੀਤ ਸਿੰਘ) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੱਦੇ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਲੌਂਗੋਵਾਲ 28 ਨਵੰਬਰ ਨੂੰ ਪਾਕਿਸਤਾਨ ਵਿਖੇ ਕਰਤਾਰਪੁਰ ਲਾਂਘੇ ਦੇ ਹੋਣ ਵਾਲੇ ਨੀਂਹ ਪੱਥਰ ਸਮਾਗਮ 'ਚ ਸ਼ਾਮਲ ਹੋਣ ਲਈ ਜਾ ਰਹੇ ਹਨ। ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਐੱਸ. ਜੀ. ਪੀ. ਸੀ. ਦੇ ਐਗਜ਼ੀਕਿਊਟਿਵ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰ~ਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਸਬੰਧ 'ਚ ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ 28 ਨਵੰਬਰ ਨੂੰ ਪਾਕਿ ਦੀ ਸਰਕਾਰ ਵਲੋਂ ਵੀ ਇਸ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਲਹਿੰਦੇ ਪੰਜਾਬ 'ਚ ਵੀ ਕਰਤਾਰਪੁਰ ਲਾਂਘੇ ਨੂੰ ਲੈ ਕੇ 'ਚੜ੍ਹਿਆ ਚਾਅ'
NEXT STORY