ਤਲਵੰਡੀ ਸਾਬੋ (ਮੁਨੀਸ਼) : ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਸ਼ਹੀਦ ਹੋਏ ਚਾਰ ਜਵਾਨਾਂ 'ਚ ਪੰਜਾਬ ਦੇ ਤਲਵੰਡੀ ਸਾਬੋ ਦੇ ਪਿੰਡ ਕੋਰੇਆਣਾ ਦਾ ਲਾਂਸ ਨਾਇਕ ਕੁਲਦੀਪ ਸਿੰਘ ਵੀ ਸ਼ਾਮਲ ਸੀ। ਕੁਲਦੀਪ ਪਰਿਵਾਰ ਦਾ ਇਕਲੌਤਾ ਪੁੱਤ ਸੀ। ਉਸ ਦੀ ਸ਼ਹੀਦੀ ਦੀ ਖ਼ਬਰ ਨਾਲ ਪਰਿਵਾਰ ਸਦਮੇ 'ਚ ਹੈ।
ਸ਼ਹੀਦ ਆਪਣੇ ਪਿੱਛੇ ਆਪਣੀ ਅਪਾਹਜ਼ ਮਾਂ, ਪਤਨੀ ਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼ਹੀਦ ਕੁਲਦੀਪ ਦੇ ਪਰਿਵਾਰ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਵੇ।
ਸ਼ਹੀਦ ਕੁਲਦੀਪ ਸਿੰਘ ਸਾਲ 2003 'ਚ ਫੌਜ 'ਚ ਭਰਤੀ ਹੋਇਆ ਸੀ। ਪਿੰਡ ਵਾਸੀਆਂ ਨੂੰ ਇਸ ਜਵਾਨ ਦੀ ਸ਼ਹੀਦੀ 'ਤੇ ਮਾਣ ਹੈ। ਸ਼ਹੀਦ ਦਾ ਅੰਤਿਮ ਸੰਸਕਾਰ ਸੋਮਵਾਰ ਸਵੇਰੇ ਉਸ ਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ।
ਭਾਜਪਾ ਦੀ ਬਰਾਤ 'ਚ ਨੱਚਣਾ ਚਾਹੁੰਦੇ ਤਾਂ ਸੰਸਦ ਮੈਂਬਰ ਦਾ ਸਵਾਗਤ : ਮਲਿਕ
NEXT STORY