ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਮਾਰਚ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।
ਇਹ ਵੀ ਪੜ੍ਹੋ : ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਮਹਾਨ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਮਹਾਮਾਰੀ, 31 ਮਾਰਚ ਤੱਕ ਸਕੂਲ ਬੰਦ ਰੱਖਣ ਦੇ ਹੁਕਮ
NEXT STORY