ਸੰਗਰੂਰ (ਰਾਜੇਸ਼ ਕੋਹਲੀ) : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਸ੍ਰੀ ਨਨਕਾਣਾ ਸਾਹਿਬ ਨੇੜੇ ਇਕ ਗ੍ਰੰਥੀ ਦੀ ਧੀ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਬਦਲਣ ਦੇ ਮਾਮਲੇ ਦੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਮਾਨ ਨੇ ਕਿਹਾ ਕਿ ਕੋਈ ਵੀ ਧਰਮ ਕਿਸੇ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਦੀ ਆਗਿਆ ਨਹÄ ਦਿੰਦਾ। ਉਨ੍ਹਾਂ ਕਿਹਾ ਕਿ ਹਰ ਇਕ ਧਰਮ ਇਨਸਾਨੀਅਤ ਦੀ ਗੱਲ ਕਰਦਾ ਹੈ। ਜੇਕਰ ਧਰਮ ਦੇ ਠੇਕੇਦਾਰ ਕਿਸੇ ਨਾਲ ਜ਼ਬਰਦਸਤੀ ਕਰਨਗੇ ਤਾਂ ਇਸ ਦਾ ਕੋਈ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਨੇ ਇਸ ਮਾਮਲੇ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੋਟਿਸ ਲੈਣ ਦੀ ਗੱਲ ਆਖੀ ਹੈ।
ਮਨਪ੍ਰੀਤ ਤੇ ਸਿੰਗਲਾ ਵਲੋਂ ਇਨਫੋਸਿਸ ਤੇ ਵੋਲਵੋ ਦੇ ਅਧਿਕਾਰੀਆਂ ਨਾਲ ਮੁਲਾਕਾਤ
NEXT STORY