ਚੰਡੀਗੜ੍ਹ/ਜਲੰਧਰ : ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ "ਤੇ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਬੀਤੇ ਦੇਰ ਰਾਤ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ, ਫਲੋਡੀ, ਭੁੱਜ, ਉਤਾਰਲਾਈ ਵਿਚ ਹਮਲੇ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਜਾਣਕਾਰੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ ਸਨ,ਜਿਨ੍ਹਾਂ ਨੂੰ ਭਾਰਤ ਨੇ ਅਸਫਲ ਕਰ ਦਿੱਤਾ ਹੈ। ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿਚ ਹੀ ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਨਸ਼ਟ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਇਹ ਪਿੰਡ ਹੋਣ ਲੱਗੇ ਖਾਲ੍ਹੀ, ਸੁਰੱਖਿਅਤ ਥਾਵਾਂ 'ਤੇ ਪਹੁੰਚਣ ਲੱਗੇ ਲੋਕ
ਬੁੱਧਵਾਰ ਰਾਤ ਨੂੰ ਪੰਜਾਬ ਦੇ ਅਸਮਾਨ ਵਿਚ ਕਈ ਲੋਕਾਂ ਨੇ ਰਹਿਸਮਈ ਰੋਸ਼ਨੀ ਵੀ ਦੇਖੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦਰਅਸਲ ਇਹ ਰੋਸ਼ਨੀ ਪਾਕਿਸਤਾਨ ਵੱਲੋਂ ਦਾਗੀਆਂ ਮਿਜ਼ਾਈਲਾਂ ਦੀ ਸੀ, ਜਿਸ ਨੂੰ ਭਾਰਤ ਨੇ ਨਾਕਾਮ ਕਰ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਮਿਲੀਆਂ ਸੀ ਮਿਜ਼ਾਈਲਾਂ
ਇਸ ਦਰਮਿਆਨ ਬੀਤੀ ਰਾਤ ਅੰਮ੍ਰਿਤਸਰ ਵਿਚ ਮਿਜ਼ਾਈਲਾਂ ਡਿੱਗੀਆਂ ਮਿਲੀਆਂ ਹਨ। ਇਹ ਮਿਜ਼ਾਈਲਾਂ ਅੰਮ੍ਰਿਤਸਰ ਦੇ ਤਿੰਨ ਪਿੰਡਾਂ ਵਿਚ ਡਿੱਗੀਆਂ ਮਿਲੀਆਂ। ਪੰਜਾਬ ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਜਾਣਕਾਰੀ ਤੁਰੰਤ ਫੌਜ ਨੂੰ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਫੌਜ ਮੌਕੇ ‘ਤੇ ਪਹੁੰਚੀ ਅਤੇ ਇਨ੍ਹਾਂ ਮਿਜ਼ਾਈਲਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਨਾਲ ਲੈ ਗਈ। ਸੂਤਰਾਂ ਮੁਤਾਬਕ ਇਹ ਮਿਜ਼ਾਈਲਾਂ ਪਿੰਡ ਦੁਧਾਲਾ, ਜੇਠੂਵਾਲ ਅਤੇ ਪੰਧੇਰ ਤੋਂ ਮਿਲੀਆਂ ਹਨ। ਸੂਤਰ ਦੱਸਦੇ ਹਨ ਕਿ ਇਹ ਉਹ ਮਿਜ਼ਾਈਲਾਂ ਹਨ ਜਿਸਦੀ ਵਰਤੋਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੀਆਂ ਫੌਜਾਂ ਕਰਦੀਆਂ ਹਨ। ਸੰਭਾਵਨਾ ਹੈ ਕਿ ਇਨ੍ਹਾਂ ‘ਤੇ ਪਾਕਿਸਤਾਨ ਵਾਲੇ ਪਾਸਿਓਂ ਹਮਲਾ ਕੀਤਾ ਗਿਆ ਸੀ ਪਰ ਭਾਰਤ ਦੇ ਮਿਜ਼ਾਈਲ ਵਿਰੋਧੀ ਸਿਸਟਮ ਨੇ ਇਨ੍ਹਾਂ ਨੂੰ ਅਸਮਾਨ ਵਿਚ ਹੀ ਬੇਅਸਰ ਕਰ ਦਿੱਤਾ। ਦੂਜੇ ਪਾਸੇ ਅੰਮ੍ਰਿਤਸਰ ਦੇ ਸਥਾਨਕ ਲੋਕਾਂ ਦਾ ਆਖਣਾ ਹੈ ਕਿ ਉਨ੍ਹਾਂ ਨੇ ਰਾਤ ਸਮੇਂ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ, ਜਿਸ ਮਗਰੋਂ ਸਵੇਰੇ ਇਹ ਮਿਜ਼ਾਈਰਾਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਪਿੰਡਾਂ ਵਿਚ ਰਾਤ ਨੂੰ ਡਿੱਗੀਆਂ ਮਿਜ਼ਾਈਲਾਂ, ਫੌਜ ਤੇ ਪੁਲਸ ਮੌਕੇ 'ਤੇ ਪਹੁੰਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
NEXT STORY