ਚੰਡੀਗੜ੍ਹ(ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੀ ਲਖਮੀਪੁਰ ਹਿੰਸਾ ਮਾਮਲੇ ’ਤੇ ਦੁੱਖ ਜਤਾਇਆ ਹੈ। ਕੈਪਟਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਹੁਣ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਵੇ, ਤਾਂ ਕਿ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਦੇ ਮਹੌਲ ਨੂੰ ਖਤਮ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਪਾਕਿਸਤਾਨ ਕਿਸਾਨ ਅੰਦੋਲਨ ਦਾ ਫਾਇਦਾ ਉਠਾ ਸਕਦਾ ਹੈ ਤੇ ਪੰਜਾਬ ਵਿਚ ਆਪਣੀਆਂ ਅੱਤਵਾਦੀ ਗਤੀਵਿਧੀਆ ਨੂੰ ਸਰਗਰਮ ਕਰ ਸਕਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ।
ਕਮੇਟੀ ਦਾ ਵਫ਼ਦ ਪੀਡ਼ਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ : ਬੀਬੀ ਜਗੀਰ ਕੌਰ
NEXT STORY