ਇਸਲਾਮਾਬਾਦ/ਅੰਮ੍ਰਿਤਸਰ (ਬਿਊਰੋ) - ਪਾਕਿਸਤਾਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਵਿਚ ਇਕ ਗੀਤ ਰਿਲੀਜ਼ ਕੀਤਾ ਹੈ। ਹੁਣ ਇਸ ਗੀਤ ਦੇ ਵੀਡੀਓ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਪੰਜਾਬੀ ਭਾਸ਼ਾ ਵਿਚ ਗਾਏ ਗਏ ਗੀਤ ਨੂੰ ਉਨ੍ਹਾਂ ਸਿੱਖ ਯਾਤਰੀਆਂ ਦੇ ਸਵਾਗਤ ਲਈ ਤਿਆਰ ਕੀਤਾ ਗਿਆ ਹੈ ਜੋ ਨਨਕਾਣਾ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਵਿਚ ਹਿੱਸਾ ਲੈਣ ਲਈ ਆ ਰਹੇ ਹਨ। ਵੀਡੀਓ ਵਿਚ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਦੀ ਇਸ ਪਹਿਲ ਦੀ ਤਰੀਫ ਕਰਦਿਆਂ ਦਿਖਾਇਆ ਗਿਆ ਹੈ। ਇਸ ਵਿਚ ਵੀ ਪਾਕਿਸਤਾਨ ਦੀ ਨਾਪਾਕ ਸਾਜਿਸ਼ ਨਜ਼ਰ ਆ ਰਹੀ ਹੈ।
ਜਾਰੀ ਕੀਤੇ ਗਾਏ ਗੀਤ ਦੇ ਵੀਡੀਓ ਵਿਚ ਖਾਲਿਸਤਾਨੀ ਵੱਖਵਾਦੀ ਨੇਤਾਵਾਂ ਜਰਨੈਲ ਸਿੰਘ ਭਿੰਡਰਾਂਵਾਲੇ, ਮੇਜਰ ਜਨਰਲ ਸ਼ਾਬੇਗ ਸਿੰਘ ਅਤੇ ਅਮਰੀਕ ਸਿੰਘ ਖਾਲਸਾ ਦਾ ਪੋਸਟਰ ਦਿਖਾਇਆ ਗਿਆ ਹੈ। ਵੀਡੀਓ ਨੂੰ ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜਾਰੀ ਕੀਤਾ ਹੈ। ਇੱਥੇ ਦੱਸ ਦਈਏ ਕਿ ਪੰਜਾਬ ਨੂੰ ਵੱਖਰਾ ਦੇਸ਼ ਬਣਾਉਣ ਦੀ ਮੰਗ ਕਰਨ ਵਾਲਿਆਂ ਦੇ ਖਾਤਮੇ ਲਈ ਸਾਲ 1984 ਵਿਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਫੌਜ ਦੀ ਮਦਦ ਨਾਲ ਆਪਰੇਸ਼ਨ ਬਲੂ ਸਟਾਰ ਚਲਾਇਆ ਸੀ, ਜਿਸ ਵਿਚ ਭਿੰਡਰਾਂਵਾਲੇ ਨੂੰ ਮਾਰ ਦਿੱਤਾ ਗਿਆ ਸੀ। ਪਾਕਿਸਤਾਨ ਆਉਣ ਵਾਲੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਜਾਣਬੁੱਝ ਕੇ ਅਜਿਹੀਆਂ ਹਰਕਤਾਂ ਕਰ ਰਿਹਾ ਹੈ ਤਾਂ ਜੋ ਇਕ ਵਾਰ ਫਿਰ ਭਾਰਤ ਵਿਚ ਖਾਲਿਸਤਾਨ ਦੀ ਮੰਗ ਉੱਠੇ ਅਤੇ ਇੱਥੇ ਅਸਥਿਰਤਾ ਦਾ ਮਾਹੌਲ ਬਣੇ।
ਪਾਕਿਸਤਾਨ ਵੱਲੋਂ ਜਾਰੀ ਇਸ ਵੀਡੀਓ 'ਤੇ ਪੰਜਾਬ (ਭਾਰਤ) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧ ਪ੍ਰਗਟ ਕੀਤਾ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਅਮਰਿੰਦਰ ਸਿੰਘ ਨੇ ਕਿਹਾ,''ਮੈਂ ਪਹਿਲੇ ਦਿਨ ਤੋਂ ਹੀ ਚਿਤਾਵਨੀ ਦਿੰਦਾ ਆ ਰਿਹਾ ਹਾਂ ਕਿ ਲਾਂਘਾ ਖੋਲ੍ਹਣ ਦੇ ਪਿੱਛੇ ਪਾਕਿਸਤਾਨ ਦਾ ਇਕ ਲੁਕਵਾਂ ਏਜੰਡਾ ਹੈ।'' ਮੁੱਖ ਮੰਤਰੀ ਨੇ ਕਿਹਾ,''ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਨੂੰ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਦੇ ਅਚਾਨਕ ਇਸ ਮੰਗ ਨੂੰ ਸਵੀਕਾਰ ਕਰਨ ਦੇ ਫੈਸਲੇ ਨੇ ਇਕ ਸਾਜਿਸ਼ ਵੱਲ ਇਸ਼ਾਰਾ ਕੀਤਾ ਹੈ, ਜਿਸ ਦਾ ਉਦੇਸ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਲਾਭ ਉਠਾਉਂਦੇ ਹੋਏ ਕੋਈ ਵੱਡੀ ਗੜਬੜ ਕਰਨਾ ਹੈ।''
ਸੁਲਤਾਨਪੁਰ ਲੋਧੀ: ਟੈਂਟ ਸਿਟੀ 'ਚ ਹੁਣ ਤੱਕ ਵੱਡੀ ਗਿਣਤੀ 'ਚ ਹੋਈ ਬੁਕਿੰਗ
NEXT STORY