ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਆਈਸ ਡਰੱਗ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਗੁਰਸੇਵਕ ਅਤੇ ਬਲਜੀਤ ਨਾਂ ਦੇ ਦੋਨਾਂ ਨਸ਼ਾ ਤਸਕਰਾਂ ਕੋਲੋਂ 2 ਕਿੱਲੋ 815 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ। ਇਹ ਮਾਮਲਾ ਖੇਤਰ ਵਿਚ ਡਰੋਨ ਰਾਹੀਂ ਹੋ ਰਹੀ ਨਸ਼ੀਲੀ ਵਸਤੂਆਂ ਦੀ ਸਪਲਾਈ ਦੇ ਗੰਭੀਰ ਜਾਲ ਨੂੰ ਬੇਨਕਾਬ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰੀ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਤਕਨੀਕੀ ਜਾਣਕਾਰੀ ਅਤੇ ਖ਼ੁਫੀਆ ਇਨਪੁੱਟ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਨਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਵੀ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੈਸ਼ਨਲ ਹਾਈਵੇਅ ਨੇੜੇ ਵਪਾਰੀ ਤੇ ਕਿਸਾਨ ਦਾ ਕਤਲ
ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਆ ਰਹੀ ਆਈਸ ਡਰੱਗ ਦੀ ਇਹ ਖੇਪ ਕਿੱਥੇ ਪਹੁੰਚਾਉਣੀ ਸੀ ਅਤੇ ਇਸ ਦੇ ਪਿੱਛੇ ਕੌਣ-ਕੌਣ ਸ਼ਾਮਲ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਪੁਲਸ ਨਸ਼ਾ ਮਾਫੀਆ ਵਿਰੁੱਧ ਸਖ਼ਤ ਰੁਖ ਅਖਤਿਆਰ ਕਰ ਚੁੱਕੀ ਹੈ ਅਤੇ ਇਸ ਤਰ੍ਹਾਂ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ।
ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ : 287.95 ਕਰੋੜ ਰੁਪਏ ਜਾਰੀ
NEXT STORY