ਅੰਮ੍ਰਿਤਸਰ- ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਪਾਕਿਸਤਾਨ ਵੱਲੋਂ ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬਾਈਕਰ ਯੀਹਾ III ਕਾਮਿਕਾਜ਼ੇ ਡਰੋਨ ਸਵੇਰੇ 5 ਵਜੇ ਦਾਗੇ ਗਏ। ਇਸ ਦੌਰਾਨ ਭਾਰਤ ਦੀ ਏਅਰ ਡਿਫੈਂਸ ਸਿਸਟਮ ਨੇ ਇਸ ਨੂੰ ਹਵਾ ਵਿਚ ਹੀ ਤਬਾਹ ਕਰ ਦਿੱਤਾ, ਜਿਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਦੱਸ ਦੇਈਏ ਅੱਜ ਸਵੇਰੇ ਜਲੰਧਰ, ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿਚ ਧਮਾਕਿਆਂ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ ਹਨ। ਪੰਜਾਬ ਦੇ ਵੱਡੀ ਗਿਣਤੀ ਸ਼ਹਿਰਾਂ ਵਿਚ ਸਾਰੀ ਰਾਤ ਧਮਾਕਿਆਂ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ, ਜਿਸ ਕਾਰਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਤਾ ਲੱਗਾ ਹੈ ਕਿ ਪਾਕਿਸਤਾਨ ਵੱਲੋਂ ਸਵੇਰੇ 5 ਵਜੇ ਤੋਂ ਹੀ ਪੰਜਾਬ 'ਚ ਹਮਲੇ ਸ਼ੁਰੂ ਕੀਤੇ ਗਏ ਸਨ। ਹਾਲਾਂਕਿ ਭਾਰਤੀ ਫੌਜ ਪਾਕਿਸਤਾਨ ਦੀਆਂ ਹਰ ਕੋਸ਼ਿਸ਼ ਨੂੰ ਨਾਕਾਮ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
NEXT STORY