ਅੰਮ੍ਰਿਤਸਰ(ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਵਿਚ ਰਹਿੰਦੇ 104 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਆਉਣ ਵਾਸਤੇ ਵੀਜ਼ੇ ਪ੍ਰਦਾਨ ਕੀਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਲੂਆਂ ਨੇ ਹਵਾਈ ਜਹਾਜ਼ ਰਾਹੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨਾ ਸੀ। ਇਥੋਂ ਇਨ੍ਹਾਂ ਸਿੱਖ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਵਾਸਤੇ ਪਹੁੰਚਣਾ ਸੀ।
ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਹਨਾਂ ਸ਼ਰਧਾਲੂਆਂ ਵਾਸਤੇ ਪੂਰੇ ਇੰਤਜ਼ਾਮ ਕਰ ਰੱਖੇ ਸਨ। ਉਨ੍ਹਾਂ ਦੱਸਿਆ ਕਿ ਜਿਥੇ ਕਮੇਟੀ ਦੀ ਟੀਮ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਰਿਸੀਵ ਕਰਨਾ ਸੀ ਤੇ ਉਨ੍ਹਾਂ ਦੇ ਰਹਿਣ ਸਹਿਣ ਤੋਂ ਲੈ ਕੇ ਉਨ੍ਹਾਂ ਦੇ ਸਫਰ ਕਰਨ ਦਾ ਪੂਰਾ ਇੰਤਜ਼ਾਮ ਕਮੇਟੀ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਤੋਂ ਹੈ ਕਿ ਇਨ੍ਹਾਂ ਸ਼ਰਧਾਲੂਆਂ ਦੇ ਬੋਰਡਿੰਗ ਤੋਂ ਐਨ ਪਹਿਲਾਂ ਪਾਕਿਸਤਾਨੀ ਅਧਿਕਾਰੀਆਂ ਨੇ ਸ਼ਰਧਾਲੂਆਂ ਤੋਂ ਮੰਗ ਕੀਤੀ ਕਿ ਉਹ ਐਨ. ਓ. ਸੀ. ਵਿਖਾਉਣ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਕੋਲ ਵੀਜ਼ੇ ਹੋਣ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਦੇ ਐਨ. ਓ. ਸੀ. ਦੀ ਜ਼ਰੂਰਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜੇਕਰ ਐਨ. ਓ. ਸੀ. ਮੰਗ ਕੇ ਇਨ੍ਹਾਂ ਸ਼ਰਧਾਲੂਆਂ ਨੂੰ ਬੋਰਡਿੰਗ ਨਹੀਂ ਕਰਨ ਦਿੱਤੀ ਗਈ ਤਾਂ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ।
ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
ਉਨ੍ਹਾਂ ਕਿਹਾ ਕਿ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਅਸੀਂ ਪਾਕਿਸਤਾਨ ਦੇ ਮੰਤਰੀ ਰਮੇਸ਼ ਅਰੋੜਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਉਨ੍ਹਾਂ ਕੋਈ ਹੁੰਗਾਰਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਵਿਦੇਸ਼ੀ ਦੌਰਿਆਂ ਦੇ ਇੰਚਾਰਜ ਪਰਮਜੀਤ ਸਿੰਘ ਚੰਢੋਕ ਨੇ ਵੀ ਯਤਨ ਕੀਤੇ ਪਰ ਰਮੇਸ਼ ਅਰੋੜਾ ਨੇ ਕੋਈ ਜਵਾਬ ਨਹੀਂ ਦਿੱਤਾ ਜੋ ਠੀਕ ਨਹੀਂ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਨਾਲ ਹੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਵਰਤਾਰੇ ਦਾ ਨੋਟਿਸ ਲਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY