ਅੰਮ੍ਰਿਤਸਰ/ਇਸਲਾਮਾਬਾਦ (ਕੱਕੜ) - ਭਾਰਤ ਤੋਂ ਇਲਾਵਾ ਦੁਨੀਆ ਦੇ ਕਿਸੇ ਵੀ ਦੇਸ਼ ’ਚ ਰਹਿੰਦੇ ਸਿੱਖ ਯਾਤਰੀਆਂ ਦੀ ਸਹੂਲਤ ਲਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਇਕ ਪੋਰਟਲ ਲਾਂਚ ਕੀਤਾ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹੀਸਨ ਨਕਵੀ ਨੇ ਸਿੱਖ ਬੁਕਿੰਗ ਪੋਰਟਲ ਨੂੰ ਬਹੁਤ ਹੀ ਵਧੀਆ ਧਾਰਮਿਕ ਸੈਲਾਨੀ ਪ੍ਰੋਗਰਾਮ ਕਰਾਰ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ’ਚ ਇਸ ਤਰ੍ਹਾਂ ਦਾ ਇਹ ਪਹਿਲਾ ਫੈਸਲਾ ਹੈ।
ਇਹ ਵੀ ਪੜ੍ਹੋ : ਪੰਨੂ ਦੀ ਧਮਕੀ ਮਗਰੋਂ ਕੈਨੇਡਾ ਦੀ ਵੱਡੀ ਕਾਰਵਾਈ, ਟੋਰਾਂਟੋ ਏਅਰਪੋਰਟ ਤੋਂ ਕਾਬੂ ਕੀਤੇ 10 ਸ਼ੱਕੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਕਵੀ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ਼ਰਧਾਲੂ ਹੁਣ ਪੋਰਟਲ ਰਾਹੀਂ ਆਨਲਾਈਨ ਹੋਟਲ ਬੁਕਿੰਗ ਕਰ ਸਕਦੇ ਹਨ ਅਤੇ ਪਾਕਿਸਤਾਨ ਜਾਣ ਵਾਲੇ ਸਿੱਖਾਂ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਵੀ. ਆਈ. ਪੀ. ਪਹੁੰਚ ਹੋਵੇਗੀ। ਸਥਿਤੀ ਦੇ ਵਾਧੂ ਵਿਸ਼ੇਸ਼ ਅਧਿਕਾਰਾਂ ਦੇ ਨਾਲ, ਸੁਰੱਖਿਆ ਸੇਵਾਵਾਂ ਨੂੰ ਕਿਰਾਏ ’ਤੇ ਲੈਣ ਅਤੇ ਆਵਾਜਾਈ ਦਾ ਪ੍ਰਬੰਧ ਕਰਨ ਦਾ ਆਪਣਾ ਬਦਲ ਵੀ ਹੋਵੇਗਾ।
ਇਹ ਵੀ ਪੜ੍ਹੋ : ਇਸ ਦੇਸ਼ ਵਿੱਚ 24 ਘੰਟਿਆਂ 'ਚ 1400 ਵਾਰ ਆਇਆ ਭੂਚਾਲ! ਸਟੇਟ ਐਮਰਜੈਂਸੀ ਲਾਗੂ
ਸੂਤਰ ਦੱਸਦੇ ਹਨ ਕਿ ਧਾਰਮਿਕ ਸੈਰ-ਸਪਾਟੇ ਨੂੰ ਸਰਗਰਮੀ ਨਾਲ ਪ੍ਰਫੁੱਲਿਤ ਕਰਨ ਲਈ ਇਸ ਪੋਰਟਲ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਜਾਂ ਧਾਰਮਿਕ ਤਿਉਹਾਰਾਂ ’ਚ ਸ਼ਾਮਲ ਹੋਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਇਸ ਵਿਸ਼ੇ ’ਤੇ ਵੱਧ ਤੋਂ ਵੱਧ ਸਹੂਲਤਾਂ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ਸਰਕਾਰ ਵੱਲੋਂ ਬੀਤੀ ਰਾਤ ਰਿਹਾਅ ਕੀਤੇ ਗਏ 80 ਦੇ ਕਰੀਬ ਭਾਰਤੀ ਮਛੇਰੇ
ਇਹ ਵੀ ਪੜ੍ਹੋ : ਸਾਈਬਰ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਦਾ ਵੱਡਾ ਕਦਮ , ਜਲਦ ਮਿਲੇਗੀ Unique customer ID
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਜ਼ਰਾਈਲ 'ਚ ਭਾਰਤੀ ਦੂਤਘਰ ਨੇ ਲੋਕਾਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ (ਤਸਵੀਰਾਂ)
NEXT STORY