ਅਜਨਾਲਾ/ਭਿੰਡੀ ਸੈਦਾਂ (ਗੁਰਜੰਟ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਹਿੰਦ-ਪਾਕਿ ਸਰਹੱਦ ’ਤੇ ਸਥਿਤ ਬੀ.ਐੱਸ.ਐੱਫ. ਦੀ ਸ਼ੇਰਪੁਰ ਚੌਕੀ ਨੇੜਿਓਂ ਦਿਨ-ਦਿਹਾੜੇ ਗੰਨੇ ਦੇ ਖੇਤ ’ਚੋਂ ਡਰੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਦੇ ਮਾਲਕ ਲਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮੁਹਾਰ ਨੇ ਦੱਸਿਆ ਕਿ ਅੱਜ ਦੁਪਹਿਰ 1:00 ਵਜੇ ਦੇ ਕਰੀਬ ਜਦੋਂ ਅਸੀਂ ਆਪਣੇ ਖੇਤ ਨੂੰ ਪਾਣੀ ਲਗਾਉਣ ਲਈ ਆਏ ਤਾਂ ਦੇਖਿਆ ਕਿ ਗੰਨੇ ਦੇ ਖੇਤ ਵਿਚ ਕਾਫ਼ੀ ਵੱਡਾ ਡਰੋਨ ਪਿਆ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੇਦਾਰਨਾਥ ਮੰਦਰ ’ਚ ਮੋਬਾਇਲ ਲਿਜਾਣ, ਫੋਟੋਆਂ ਖਿੱਚਣ ਤੇ ਵੀਡੀਓ ਬਣਾਉਣ ’ਤੇ ਲੱਗੀ ਪਾਬੰਦੀ
ਡਰੋਨ ਸਬੰਧੀ ਹਾਸ਼ਮਪੁਰਾ ਦੇ ਸਰਪੰਚ ਹਰਪਾਲ ਸਿੰਘ ਨੂੰ ਦੱਸਣ ’ਤੇ ਉਨ੍ਹਾਂ ਬੀ. ਐੱਸ. ਐੱਫ. ਦੀ ਚੌਕੀ ਸ਼ੇਰਪੁਰ ਅਤੇ ਪੁਲਸ ਥਾਣਾ ਭਿੰਡੀ ਸੈਦਾਂ ਵਿਖੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਦੇ ਅਧਿਕਾਰੀਆਂ ਅਤੇ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਸਰਚ ਆਪ੍ਰੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਸੈਦਾਂ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਦੇਖਣ ਤੋਂ ਪਤਾ ਲੱਗਦਾ ਹੈ ਕਿ ਇਸ ਡਰੋਨ ਰਾਹੀਂ ਨਸ਼ੇ ਵਾਲਾ ਪਦਾਰਥ ਜਾਂ ਕੋਈ ਗ਼ੈਰ-ਕਾਨੂੰਨੀ ਵਸਤੂ ਪਾਕਿਸਤਾਨ ਵਾਲੀ ਸਾਈਡ ਤੋਂ ਆਈ ਹੋਵੇਗੀ, ਜਿਸ ਸਬੰਧੀ ਬੀ.ਐੱਸ.ਐੱਫ. ਦੇ ਅਧਿਕਾਰੀਆਂ ਤੇ ਪੁਲਸ ਵੱਲੋਂ ਬਾਰੀਕੀ ਨਾਲ ਸਰਚ ਕੀਤੀ ਜਾ ਰਹੀ ਹੈ, ਜਿਸ ਨਾਲ ਕੋਈ ਵੱਡੀ ਰਿਕਵਰੀ ਹੋਣ ਦੀ ਆਸ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ’ਚੋਂ ਮਿਲਿਆ ਬੰਬ ਸ਼ੈੱਲ, ਪੁਲਸ ਨੇ ਇਲਾਕਾ ਕੀਤਾ ਸੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਵਹਿ ਰਿਹੈ ਉੱਪਰ, ਸਹਿਮੇ ਮਾਨਸਾ ਦੇ ਲੋਕ
NEXT STORY