ਸ੍ਰੀ ਮੁਕਤਸਰ ਸਾਹਿਬ, ਜਲੰਧਰ (ਜਸਬੀਰ ਵਾਟਾਂਵਾਲੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ 22 ਫਰਵਰੀ 2020 ਨੂੰ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ ਕਰਤਾਰਪੁਰ ਕਾਰੀਡੋਰ ਰਾਹੀਂ ਭਾਰਤ ਤੋਂ ਪਾਕਿ ਜਾਵੇਗਾ। ਜਾਣਕਾਰੀ ਅਨੁਸਾਰ ਇਹ ਨਗਰ ਕੀਤਰਨ ਨਿਰੋਲ ਸੇਵਾ ਸੰਸਥਾ ਧੂਰਕੋਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਲੋਂ ਕੱਢਿਆ ਜਾ ਰਿਹਾ, ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਇਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਹੋ ਕੇ ਅੱਗੇ ਵਧੇਗਾ। 7 ਮਾਰਚ 2020 ਨੂੰ ਇਹ ਨਗਰ ਕੀਰਤਨ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚ ਜਾਵੇਗਾ। ਡਾ. ਜਗਦੀਪ ਸਿੰਘ ਅਤੇ ਹੋਰ ਪ੍ਰਬੰਧਕਾਂ ਮੁਤਾਬਕ ਨਿਰੋਲ ਧਾਰਮਿਕ ਕੱਢੇ ਜਾ ਰਹੇ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪੂਰੀ ਦੁਨੀਆਂ 'ਚ ਪ੍ਰਚਾਰ ਪਸਾਰ ਕਰਨਾ ਹੈ। ਸੰਸਥਾਂ ਵਲੋਂ ਸ਼ਨੀਵਾਰ ਨੂੰ ਕੱਢੇ ਜਾ ਰਹੇ ਇਸ ਨਗਰ ਕੀਤਰਨ 'ਚ ਕੀਰਤਨੀਏ ਜਥੇ, ਬੈਂਡ-ਵਾਜੇ, ਗੁਰੂ ਦੀਆਂ ਲਾਡਲੀਆਂ ਫੌਜਾਂ ਅਤੇ ਹੋਰ ਸਮੂਹ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਲ ਹੋਣਗੀਆਂ।
ਇਨ੍ਹਾਂ ਗੁਰਦੁਆਰਾ ਸਾਹਿਬ ਤੋਂ ਹੋ ਕੇ ਲੰਘੇਗਾ ਨਗਰ ਕੀਰਤਨ
1. ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨਤਾਰਨ
2. ਗੁਰਦੁਆਰਾ ਸਾਹਿਬ ਪੱਟੀ
3. ਗੁਰਦੁਆਰਾ ਜਾਮਨੀ ਸਾਹਿਬ
4. ਗੁਰਦੁਆਰਾ ਪਾਤਸ਼ਾਹੀ ਦਸਵੀਂ ਢਿੱਲਵਾਂ
5. ਗੁਰਦੁਆਰਾ ਸਾਹਿਬ ਕੋਟਭਾਈ
6. ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ,
7. ਗੁਰਦੁਆਰਾ ਸਾਹਿਬ ਠੂਠਿਆ ਵਾਲੀ
8. ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਕੋਰਖ ਨਾਭਾ
9. ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ
10. ਗੁਰਦੁਆਰਾ ਚਮਕੌਰ ਸਾਹਿਬ
11. ਗੁਰਦੁਆਰਾ ਚਰਨਕਮਲ ਸਾਹਿਬ
12. ਗੁਰਦੁਆਰਾ ਕਰਤਾਰਪੁਰ ਸਾਹਿਬ
13. ਗੁਰਦੁਆਰਾ ਅਚਲ ਸਾਹਿਬ
14. ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਪਹਿਲੀ
15. ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿ)
ਸ਼ਨੀਵਾਰ ਨੂੰ ਕੱਢੇ ਜਾ ਰਹੇ ਇਸ ਨਗਰ ਕੀਰਤਨ 'ਚ ਸ੍ਰੀ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੱਡੇ-ਵੱਡੇ ਮਾਡਲ ਵੀ ਪੇਸ਼ ਕੀਤੇ ਜਾਣਗੇ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਹੋਣਗੇ। ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਵਿਸ਼ਵ ਦਾ ਸਭ ਤੋਂ ਵੱਡਾ ਮਾਡਲ ਹੈ, ਜਿਸ ਦੀ ਲਬਾਈ 30 ਫੁੱਟ ਦੇ ਕਰੀਬ ਦੀ ਹੈ। ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਧਾਰਮਿਕ ਲਿਕਟੇਚਰ ਦੀ ਵੀ ਵੰਡ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦਾ ਇਤਿਹਾਸ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਰਮਨ ਕੁਮਾਰ ਦੀ ਆਵਾਜ਼ 'ਚ ਸੰਗਤ ਤੱਕ ਸੁਚੱਜੇ ਢੰਗ ਨਾਲ ਪੁੱਜਦਾ ਕੀਤਾ ਜਾਵੇਗਾ।
ਸੰਸਦ ਮੈਂਬਰ ਕਿਰਨ ਖੇਰ ਦੇ ਪ੍ਰਾਈਵੇਟ ਸਕੱਤਰ ਦੇ ਖਾਤੇ 'ਚੋਂ ਉਡਾਏ 74 ਹਜ਼ਾਰ ਰੁਪਏ
NEXT STORY