ਗੁਰਦਾਸਪੁਰ/ਪਾਕਿਸਤਾਨ (ਜ.ਬ) - ਪਾਕਿਸਤਾਨ ਦੇ ਸਿੰਧ ਸੂਬੇ ਦੇ ਕਸਬਾ ਸੁਜਾਵਲ ਵਿਚ ਅਣਪਛਾਤੇ ਦੋਸ਼ੀਆਂ ਨੇ ਇਕ ਹਿੰਦੂ ਵਿਅਕਤੀ ਦਾ ਕਤਲ ਕਰ ਉਸ ਦੀ ਲਾਸ਼ ਛੱਤ ਦੇ ਪੱਖੇ ਨਾਲ ਲਟਕਾ ਦਿੱਤੀ। ਮ੍ਰਿਤਕ ਦੇ ਹੱਥ, ਪੈਰ ਰੱਸੀ ਨਾਲ ਬੰਨੇ ਹੋਏ ਸਨ। ਸੂਤਰਾਂ ਅਨੁਸਾਰ ਸੂਰਜ ਰਾਈਲ ਮਿੱਲ ਸੁਜਾਵਲ ਵਿਚ ਬੀਤੇ 5 ਸਾਲ ਤੋਂ ਨਰੇਸ਼ ਕੁਮਾਰ ਮੈਨੇਜਰ ਦੇ ਰੂਪ ਵਿਚ ਕੰਮ ਕਰ ਰਿਹਾ ਸੀ। ਨਰੇਸ਼ ਕੁਮਾਰ ਕਾਫੀ ਸ਼ਾਂਤ ਸੁਭਾਅ ਦਾ ਵਿਅਕਤੀ ਸੀ ਅਤੇ ਕਰਮਚਾਰੀਆਂ ਨਾਲ ਚੰਗਾ ਵਿਵਹਾਰ ਰੱਖਦਾ ਸੀ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਅੱਜ ਉਸ ਦੀ ਲਾਸ਼ ਰਾਈਲ ਮਿੱਲ ਦੇ ਦਫ਼ਤਰ ’ਚ ਛੱਤ ਨਾਲ ਲੱਗੇ ਪੱਖੇ ਨਾਲ ਲਟਕਦੀ ਹੋਈ ਮਿਲੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਜਦ ਲਾਸ਼ ਨੂੰ ਹੇਠਾਂ ਉਤਾਰਿਆ ਗਿਆ ਤਾਂ ਨਰੇਸ਼ ਕੁਮਾਰ ਦੇ ਹੱਥ ਅਤੇ ਪੈਰ ਰੱਸੀ ਨਾਲ ਬੰਨੇ ਹੋਏ ਸੀ। ਇਸ ਤੋਂ ਇਹ ਸਪਸ਼ੱਟ ਸੀ ਕਿ ਨਰੇਸ਼ ਕੁਮਾਰ ਨੇ ਆਤਮ ਹੱਤਿਆ ਨਹੀਂ ਕੀਤੀ, ਬਲਕਿ ਉਸ ਦਾ ਕਤਲ ਕਰਕੇ ਲਾਸ਼ ਨੂੰ ਪੱਖੇ ਨਾਲ ਲਟਕਾਇਆ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ
ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਸ਼ੈਲਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋ ਦੋਸ਼ੀਆਂ ਦੀ ਪਛਾਣ ਕਰ ਲਈ ਹੈ, ਪਰ ਅਜੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ।
ਕੀ ਪੰਜਾਬ ਸਰਕਾਰ-ਜਥੇਬੰਦੀਆਂ 'ਚ ਬਣ ਸਕੇਗੀ ਸਹਿਮਤੀ? ਜਾਣੋ ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ
NEXT STORY