ਗੁਰਦਾਸਪੁਰ- ਪੰਜਾਬ ਦੇ ਗੁਰਦਾਸਪੁਰ ਵਿਖੇ ਤਿਬੜੀ ਕੈਂਟ 'ਚ ਵੀ ਪਾਕਿਸਤਾਨ ਦੇ ਡਰੋਨ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਤੋਂ ਬਾਅਦ ਇਕ ਲਗਾਤਾਰ 3 ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਵੀ 3 ਤੋਂ 4 ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਜਿਸ ਤੋਂ ਬਾਅਦ ਭਾਰਤੀ ਏਅਰ ਡਿਫੈਂਸ ਸਿਸਟਮ ਨੇ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਨੂੰ ਡੇਗ ਦਿੱਤਾ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਦੱਸਿਆ ਗਿਆ ਹੈ ਕਿ ਰਾਤ ਨੂੰ ਜੰਮੂ, ਸਾਂਬਾ ਅਤੇ ਪਠਾਨਕੋਟ ਇਲਾਕਿਆਂ ਵਿੱਚ ਡਰੋਨ ਦੇਖੇ ਗਏ ਸਨ, ਜਿਸ ਤੋਂ ਬਾਅਦ ਭਾਰਤੀ ਫੌਜ ਦੇ ਏਅਰ ਡਿਫੈਂਸ ਸਿਸਟਮ ਨੇ ਪਠਾਨਕੋਟ ਵਿੱਚ ਇੱਕ ਡਰੋਨ ਨੂੰ ਡੇਗ ਦਿੱਤਾ। ਪੰਜਾਬ ਦੇ ਫਿਰੋਜ਼ਪੁਰ ਵਿੱਚ ਕੁਝ ਡਰੋਨਾਂ ਨੂੰ ਡੇਗੇ ਜਾਣ ਦੀ ਵੀ ਜਾਣਕਾਰੀ ਹੈ। ਪਾਕਿਸਤਾਨ ਨੇ ਡਰੋਨ ਭੇਜ ਕੇ ਭਾਰਤੀ ਇਲਾਕਿਆਂ ਵਿੱਚ ਧਮਾਕੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਸਾਰੇ ਡਰੋਨਾਂ ਨੂੰ ਨਸ਼ਟ ਕਰ ਦਿੱਤਾ ਹੈ।
ਫਿਰੋਜ਼ਪੁਰ, ਪਠਾਨਕੋਟ 'ਚ ਡਰੋਨ ਹਮਲਾ ਨਾਕਾਮ, ਅੰਮ੍ਰਿਤਸਰ 'ਚ ਵੀ ਸੁਣੀ ਗਈ ਗੋਲੀਆਂ ਦੀ ਆਵਾਜ਼
NEXT STORY