ਅੰਮ੍ਰਿਤਸਰ (ਨੀਰਜ) - ਕੈਦੀਆਂ ਦੀ ਅਦਲਾ-ਬਦਲੀ ਸਬੰਧੀ ਹੋਏ ਸਮਝੌਤੇ ਤਹਿਤ ਪਾਕਿਸਤਾਨ ਸਰਕਾਰ ਸੋਮਵਾਰ ਨੂੰ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਜਾ ਰਿਹਾ ਹੈ। ਉਕਤ ਮਛੇਰੇ ਰਿਹਾਅ ਹੋਣ ਤੋਂ ਬਾਅਦ ਜੇ. ਸੀ. ਪੀ. ਅਟਾਰੀ ਬਾਰਡਰ ਦੇ ਰਸਤੇ ਰਾਹੀਂ ਭਾਰਤ ਆਣਗੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਚੋਣ ਮੈਦਾਨ 'ਚ ਉਤਰੇਗੀ ਸੋਨੂੰ ਸੂਦ ਦੀ ਭੈਣ ਮਾਲਵਿਕਾ
ਮਿਲੀ ਜਾਣਕਾਰੀ ਅਨੁਸਾਰ ਕਰਾਚੀ ਦੀ ਲਾਂਡੀ ਜੇਲ੍ਹ ’ਚੋਂ ਇਨ੍ਹਾਂ ਮਛੇਰਿਆਂ ਨੂੰ ਰਿਹਾਅ ਕੀਤਾ ਗਿਆ ਹੈ। ਰਿਹਾਅ ਹੋਣ ਵਾਲੇ ਸਾਰੇ ਮਛੇਰੇ ਗੁਜਰਾਤ ਦੇ ਸਮੁੰਦਰੀ ਇਲਾਕੇ ’ਚ ਪਾਕਿਸਤਾਨ ਕੋਸਟ ਗਾਰਡ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਨ। ਇਨ੍ਹਾਂ ’ਚੋਂ ਇਕ ਮਛੇਰੇ ਦੀ ਸਜ਼ਾ ਤਾਂ 2017 ’ਚ ਪੂਰੀ ਵੀ ਹੋ ਗਈ ਸੀ ਪਰ ਫਿਰ ਵੀ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ 2 ਨਵੰਬਰ ਨੂੰ ਪਾਕਿਸਤਾਨ ਦੇ 7 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਗਰਾਓਂ 'ਚ ਵੱਡੀ ਵਾਰਦਾਤ, ਜਨਮਦਿਨ ਦੀ ਪਾਰਟੀ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
NEXT STORY