ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ/ ਮਨਮੋਹਨ) : ਪਾਕਿਸਤਾਨ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ਅੰਦਰ ਲਗਾਤਾਰ ਡਰੋਨ ਦੇ ਰਸਤੇ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥ ਤੇ ਹੋਰ ਗੈਰ-ਕਾਨੂੰਨੀ ਚੀਜ਼ਾਂ ਸੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪਰ ਸਰਹੱਦਾਂ 'ਤੇ ਤਨਾਇਤ ਫੋਰਸਾਂ ਵੱਲੋਂ ਪਾਕਿਸਤਾਨ ਦੀਆਂ ਇਨ੍ਹਾਂ ਹਰਕਤਾਂ ਨੂੰ ਹਮੇਸ਼ਾ ਨਾਕਾਮ ਕੀਤਾ ਜਾਂਦਾ ਰਿਹਾ ਹੈ।
ਇਸੇ ਤਹਿਤ ਹੀ ਅੱਜ ਸਰਹੱਦੀ ਕਸਬਾ ਕਲਾਨੌਰ ਪੁਲਸ ਸਟੇਸ਼ਨ ਅਧੀਨ ਆਉਂਦੇ ਪਿੰਡ ਸਹੂਰ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕਲਾਨੌਰ ਸਾਹਿਲ ਪਠਾਣੀਆ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਕਣਕ ਦੇ ਖੇਤਾਂ ਵਿੱਚ ਇੱਕ ਟੁੱਟਿਆ ਹੋਇਆ ਡਰੋਨ ਪਿਆ ਹੋਇਆ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਡਰੋਨ ਨੂੰ ਕਬਜ਼ੇ 'ਚ ਲੈ ਕੇ ਇਲਾਕੇ ਅੰਦਰ ਭਾਰੀ ਪੁਲਸ ਫੋਰਸ ਅਤੇ ਬੀਐੱਸਐੱਫ ਵੱਲੋਂ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਗਿਆ। ਪਰ ਕਿਸੇ ਤਰ੍ਹਾਂ ਦੀ ਕੋਈ ਗੈਰ-ਕਾਨੂੰਨੀ ਵਸਤੂ ਪ੍ਰਾਪਤ ਨਹੀਂ ਹੋਈ ਹੈ। ਉਧਰ ਪੁਲਸ ਵੱਲੋਂ ਇਸ ਡਰੋਨ ਨੂੰ ਆਪਣੇ ਕਬਜ਼ੇ 'ਚ ਰਹਿ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ, ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ
NEXT STORY