ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨ ਵੱਲੋਂ ਡ੍ਰੋਨ ਘੁਸਪੈਠ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਡ੍ਰੋਨ ਕੌਮਾਂਤਰੀ ਤਾਰਬੰਦੀ ਪਾਰ ਕਰ ਕੇ ਤਕਰੀਬਨ 100 ਮੀਟਰ ਭਾਰਤੀ ਸਰਹੱਦ ਵਿਚ ਦਾਖ਼ਲ ਹੋਇਆ। ਸੂਚਨਾ ਮਿਲਣ ਮਗਰੋਂ ਬੀ. ਐੱਸ. ਐੱਫ. ਤੇ ਪੰਜਾਬ ਪੁਲਸ ਨੇ ਇਲਾਕੇ ਨੂੰ ਸੀਲ ਕਰ ਕੇ ਸਰਚ ਆਪ੍ਰੇਸ਼ਨ ਚਲਾਇਆ। ਤਕਰੀਬਨ ਤਿੰਨ ਘੰਟੇ ਤਕ ਚੱਲੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਮੁੰਬੇ ਦੇ ਇਲਾਕੇ ਵਿਚ ਖੇਤਾਂ ਵਿਚੋਂ ਪਾਕਿਸਤਾਨ ਤੋਂ ਆਇਆ ਡ੍ਰੋਨ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਇਕ ਪਿਸਟਲ, 2 ਮੈਗਜ਼ੀਨ ਤੇ 9 ਕਾਰਤੂਸ ਵੀ ਬਰਾਮਦ ਹੋਏ ਹਨ।
ਪੁਲਸ ਅਫ਼ਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ SHO ਹਰਦੇਵ ਸਿੰਘ ਬੇਦੀ ਪੁਲਸ ਟੀਮ ਦੇ ਨਾਲ ਗਸ਼ਤ 'ਤੇ ਸਨ। ਇਸੇ ਦੌਰਾਨ ਪਾਕਿਸਤਾਨ ਵੱਲੋਂ ਡਰੋਨ ਦੀ ਘੁਸਪੈਠ ਦੀ ਸੂਚਨਾ ਮਿਲੀ। ਇਸ ਮਗਰੋਂ ਬੀ. ਐੱਸ .ਐੱਫ. ਤੇ ਪੰਜਾਬ ਪੁਲਸ ਨੇ ਸਾਂਝੇ ਤੌਰ 'ਤੇ ਇਲਾਕੇ ਨੂੰ ਸੀਲ ਕਰ ਕੇ ਸਰਚ ਮੁਹਿੰਮ ਚਲਾਈ। ਇਸ ਦੌਰਾਨ ਖੇਤਾਂ ਵਿਚੋਂ ਡਰੋਨ, ਇਕ ਪਿਸਟਲ, ਦੋ ਮੈਗਜ਼ੀਨ ਤੇ 9 ਕਾਰਤੂਸ ਬਰਾਮਦ ਹੋਏ। ਪੁਲਸ ਨੇ ਡਰੋਨ ਤੇ ਹਥਿਆਰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਤੋਂ ਭੇਜੇ ਗਏ ਹਥਿਆਰ ਕਿਸ ਲਈ ਸਨ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਲੈ ਕੇ ਪੁਲਸ ਤੇ ਬੀ. ਐੱਸ. ਐੱਫ਼. ਪਹਿਲਾਂ ਹੀ ਪੂਰੀ ਤਰ੍ਹਾਂ ਚੌਕੰਨੇ ਹਨ ਤੇ ਸਰਹੱਦੀ ਇਲਾਕਿਆਂ ਵਿਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਪਾਕਿਸਤਾਨ ਵਿਚ ਬੈਠੇ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ ਝਾੜ, ਕਿਹਾ ਵਾਪਸ ਕਰੋ ਪੈਸੇ
NEXT STORY