ਗੁਰਦਾਸਪੁਰ (ਵਿਨੋਦ)- ਪਾਕਿਸਤਾਨੀ ਡਰੋਨ ਵੱਲੋਂ ਅੱਜ ਤੜਕਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸੀਮਾ ਦੇ ਰਸਤੇ ਭਾਰਤ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਡਰੋਨ ਦੀ ਇਸ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਅਤੇ ਤੇਜ਼ ਰੋਸ਼ਨੀ ਵਾਲੇ ਬੰਬ ਦਾਗ ਕੇ ਨਾਕਾਮ ਕਰ ਦਿੱਤਾ। ਇਸ ਸਬੰਧੀ ਸੀਮਾ ਸੁਰੱਖਿਆ ਬਲ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5.15 ਵਜੇ ਸੀਮਾ ਸੁਰੱਖਿਆ ਬਲ ਦੀ ਰੋਸਾ ਪੋਸਟ ਕੋਲ 89 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਆਉਂਦਿਆਂ ਹੋਇਆ ਵੇਖਿਆ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਡਰੋਨ ਨੂੰ ਵੇਖਦੇ ਸਾਰ ਡਿਊਟੀ ’ਤੇ ਤਾਇਨਾਤ ਕਾਂਸਟੇਬਲ ਜੋਗਿੰਦਰ ਨੇ 9 ਰਾਊਂਡ ਫਾਇਰ ਕੀਤੇ ਅਤੇ ਨਾਲ ਹੀ ਤੇਜ਼ ਰੋਸ਼ਨੀ ਛੱਡਣ ਵਾਲੇ ਦੋ ਬੰਬ ਡਰੋਨ ਵੱਲ ਦਾਗੇ। ਇਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡਰੋਨ ਦੇ ਵਾਪਸ ਚੱਲ ਜਾਣ ਤੋਂ ਬਾਅਦ ਅਸੀਂ ਪੁਲਸ ਨਾਲ ਮਿਲ ਕੇ ਇਲਾਕੇ ਵਿਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ। ਪਾਕਿ ਡਰੋਨ ਵਲੋਂ ਜੇਕਰ ਕੋਈ ਇਤਰਾਜਯੋਗ ਚੀਜ ਭਾਰਤੀ ਇਲਾਕੇ ’ਚ ਸੁੱਟੀ ਗਈ ਤਾਂ ਉਸ ਨੂੰ ਬਰਾਮਦ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਸੀਮਾ ’ਤੇ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਪਹਿਲਾਂ ਵੀ ਡਰੋਨ ਵੱਲੋਂ ਭਾਰਤੀ ਇਲਾਕੇ ਵਿਚ ਸੁੱਟੇ ਗਏ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਸੀਮਾ ’ਤੇ ਤਾਇਨਾਤ ਜਵਾਨ ਡ੍ਰੋਨ ਸਮੇਤ ਹਰ ਤਰਾਂ ਨਾਲ ਕੀਤੀ ਜਾਣ ਵਾਲੀ ਘੁਸਪੈਠ ਨੂੰ ਰੋਕਣ ਲਈ ਚੌਂਕਸੀ ਵਰਤ ਰਹੇ ਹਨ। ਸਾਡੀ ਕੋਸ਼ਿਸ਼ ਇਹ ਹੈ ਕਿ ਕਿਸੇ ਵੀ ਹਾਲਤ ਵਿਚ ਪਾਕਿਸਤਾਨ ਦੀ ਸਾਜਿਸ਼ ਨੂੰ ਸਫ਼ਲ ਨਾ ਹੋਣ ਦਿੱਤਾ ਜਾਵੇ।
ਅਮਰੀਕਾ ਦੇ ਸੁਫ਼ਨੇ ਵਿਖਾ ਚਾਰ ਕੁੜੀਆਂ ਨਾਲ ਕੀਤੇ ਵਿਆਹ, ਹੈਰਾਨ ਕਰਨ ਵਾਲੀ ਹੈ ਜਲੰਧਰ ਦੇ ਇਸ ਲਾੜੇ ਦੀ ਕਰਤੂਤ
NEXT STORY