ਤਰਨਤਾਰਨ (ਰਮਨ) : ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਡਰੋਨ ਦੀ ਮਦਦ ਲੈਂਦੇ ਹੋਏ ਨਸ਼ੀਲੇ ਪਦਾਰਥ, ਅਸਲਾ ਅਤੇ ਵਿਸਫ਼ੋਟਕ ਸਮੱਗਰੀ ਆਦਿ ਦੀ ਖ਼ੇਪ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਾਕਿਸਤਾਨੀ ਡਰੋਨ ਨਿੱਤ ਦਿਨ ਭਾਰਤੀ ਖੇਤਰ 'ਚ ਦਸਤਕ ਦੇ ਰਿਹਾ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਪਾਕਿਸਤਾਨੀ ਡਰੋਨ ਵੱਲੋਂ ਬੀਤੀ ਰਾਤ ਫਿਰ ਤੋਂ ਦਸਤਕ ਦਿੱਤੀ ਗਈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀ ਭਾਰਤ-ਪਾਕਿਸਤਾਨ ਸਰਹੱਦ ਅਧੀਨ ਆਉਂਦੀ ਬੀ. ਓ. ਪੀ. ਹਰਭਜਨ ਦੇ ਪਿੱਲਰ ਨੰਬਰ 153/21-22 ਰਾਹੀਂ ਪਾਕਿਸਤਾਨੀ ਡਰੋਨ ਬੀਤੀ ਰਾਤ ਕਰੀਬ 10 ਵਜੇ ਦਾਖ਼ਲ ਹੋ ਗਿਆ। ਇਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 101 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਤੁਰੰਤ ਡਰੋਨ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਪੰਥਕ ਨੇਤਾ ਦੀ ਕਮੀ ਮਹਿਸੂਸ ਕਰ ਰਹੀ 'ਆਪ', ਸ਼੍ਰੋਮਣੀ ਕਮੇਟੀ ਚੋਣਾਂ 'ਚ ਹੱਥ ਰਹਿਣਗੇ ਖ਼ਾਲੀ
ਇਸ ਦੌਰਾਨ ਬੀ. ਐੱਸ. ਐੱਫ. ਵੱਲੋਂ ਕਰੀਬ ਤਿੰਨ ਦਰਜਨ ਤੋਂ ਵੱਧ ਰੌਂਦ ਫਾਇਰਿੰਗ ਕਰਦੇ ਹੋਏ ਤਿੰਨ ਈਲੂ ਬੰਬ ਵੀ ਦਾਗੇ ਗਏ। ਕਰੀਬ ਇਕ ਮਿੰਟ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਬੁੱਧਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਲਾਉਂਦੇ ਹੋਏ ਸੰਵੇਦਨਸ਼ੀਲ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਅਗਲੇ ਸਾਲ ਏਅਰੋਸੋਲ ਪ੍ਰਦੂਸ਼ਣ ’ਚ 20 ਫੀਸਦੀ ਵਾਧੇ ਦਾ ਅਨੁਮਾਨ, ਪਰਾਲੀ ਸਭ ਤੋਂ ਵੱਡਾ ਕਾਰਕ
NEXT STORY