ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਰਾਤ ਦੇਖਣ ਨੂੰ ਮਿਲੀ, ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਸਤਕ ਦੇ ਦਿੱਤੀ। ਸ਼ਨੀਵਾਰ ਸਵੇਰੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਸਾਂਝੇ ਤੌਰ 'ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਚਾਈਨਾ ਦੇ ਬਣੇ ਹੋਏ ਡਰੋਨ ਨੂੰ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 23-24 ਤਾਰੀਖ਼ ਨੂੰ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਰੁਕੋ, ਪਹਿਲਾਂ ਪੜ੍ਹ ਲਓ ਇਹ ਖ਼ਬਰ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ ਟੀ. ਜੇ ਸਿੰਘ ਦੇ ਪਿੱਲਰ ਨੰਬਰ 146/2 ਰਾਹੀਂ ਬੀਤੀ ਰਾਤ 9.12 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਹਰਕਤ ਆ ਗਈ। ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਅਵਾਜ਼ ਸੁਣਾਈ ਨਹੀਂ ਦਿੱਤੀ।
ਇਹ ਵੀ ਪੜ੍ਹੋ : 'ਟਰਾਂਸਜੈਂਡਰਾਂ' ਨੂੰ ਹਾਈਕੋਰਟ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, ਸੁਣਾਇਆ ਇਹ ਅਹਿਮ ਫ਼ੈਸਲਾ
ਇਸ ਸਬੰਧੀ ਸ਼ਨੀਵਾਰ ਸਵੇਰੇ ਥਾਣਾ ਵਲਟੋਹਾ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਏ ਗਈ ਤਲਾਸ਼ੀ ਮੁਹਿੰਮ ਦੌਰਾਨ ਚਾਈਨਾ ਦੇ ਬਣੇ ਹੋਏ ਡਰੋਨ ਨੂੰ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕੀਤਾ ਗਿਆ (ਕੁਆਡਕਾਪਟਰ) ਡਰੋਨ ਦੀਦਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਲਾਖਣਾ ਦੇ ਖੇਤਾਂ ਵਿਚੋਂ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਬੱਸ ਅੱਡਾ ਹੋਇਆ ਬੰਦ, ਖੱਜਲ-ਖੁਆਰ ਹੁੰਦੇ ਰਹੇ ਲੋਕ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY