ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨਾਂ ਦੇ ਭਾਰਤੀ ਖੇਤਰ 'ਚ ਦਸਤਕ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਕੁੱਝ ਬੀਤੀ ਰਾਤ ਉਸ ਵੇਲੇ ਵੇਖਣ ਨੂੰ ਮਿਲਿਆ, ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਸਤਕ ਦੇ ਦਿੱਤੀ। ਇਸ ਦੌਰਾਨ ਬੀ. ਐੱਸ. ਐੱਫ. ਵੱਲੋਂ 1 ਦਰਜਨ ਦੇ ਕਰੀਬ ਰੌਂਦ ਫਾਇਰਿੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ : ਰਾਹ 'ਚੋਂ ਹੀ ਚੁੱਕ ਕਾਰ 'ਚ ਸੁੱਟਿਆ 22 ਸਾਲਾਂ ਦਾ ਮੁੰਡਾ, ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਵਿਖੇ ਬੀ.ਓ.ਪੀ ਮੀਆਂ ਵਾਲਾ ਉਤਾੜ ਦੇ ਪਿੱਲਰ ਨੰਬਰ 158/03 ਰਾਹੀਂ ਬੀਤੀ ਰਾਤ 12.57 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 101 ਬਟਾਲੀਅਨ ਹਰਕਤ 'ਚ ਆ ਗਈ ਅਤੇ ਕਰੀਬ 1 ਦਰਜਨ ਰੌਂਦ ਫਾਇਰਿੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ : PSEB ਵੱਲੋਂ ਇਨ੍ਹਾਂ ਕੋਰਸਾਂ ਲਈ ਦਾਖ਼ਲਾ 16 ਅਗਸਤ ਤੋਂ ਸ਼ੁਰੂ, ਇੰਝ ਫਾਰਮ ਭਰ ਸਕਣਗੇ ਵਿਦਿਆਰਥੀ
ਇਸ ਦੌਰਾਨ 3 ਮਿੰਟ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਸ਼ੇੜੀ ਪਿਓ ਤੇ ਧੀ ਦੀ ਲੜਾਈ 'ਚ ਇਹ ਸਭ ਵੀ ਹੋ ਜਾਵੇਗਾ, ਕਿਸੇ ਨੂੰ ਨਾ ਹੋਇਆ ਯਕੀਨ
NEXT STORY