ਤਰਨਤਾਰਨ (ਰਮਨ) : ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦੇਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਬੀਤੀ ਰਾਤ ਇਕ ਵਾਰ ਫਿਰ ਡਰੋਨ ਵੱਲੋਂ ਦਸਤਕ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ ਕਲਸ ਦੇ ਪਿੱਲਰ ਨੰਬਰ 150/14 ਰਾਹੀਂ ਬੀਤੀ ਰਾਤ 8.30 ਵਜੇ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਬਾਅਦ ਬੇਹੱਦ ਮਾੜੇ ਹਾਲਾਤ ’ਚ ਪਹੁੰਚੀ ਪੰਜਾਬ ਦੀ ਆਬੋ-ਹਵਾ, ਲੁਧਿਆਣਾ ਸਭ ਤੋਂ ਵੱਧ ਪ੍ਰਦੂਸ਼ਿਤ
ਡਰੋਨ ਦੀ ਆਵਾਜ਼ ਸੁਣ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਕੁੱਝ ਸਮੇਂ ਦੌਰਾਨ ਇਲਾਕੇ 'ਚ ਘੁੰਮਣ ਤੋਂ ਬਾਅਦ ਡਰੋਨ ਦੀ ਆਵਾਜ਼ ਵਾਪਸ ਪਾਕਿਸਤਾਨ ਪਰਤਣ ਸਬੰਧੀ ਸੁਣਾਈ ਦਿੱਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸੰਕੇਤ, ਪੰਜਾਬ ’ਚ ਬੰਦ ਹੋਣਗੇ ਟੋਲ ਪਲਾਜ਼ਾ
ਇਸ ਤੋਂ ਬਾਅਦ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਬੀ. ਐੱਸ. ਐੱਫ. ਵੱਲੋਂ ਕੋਈ ਵੀ ਫਾਇਰਿੰਗ ਨਹੀਂ ਕੀਤੇ ਜਾਣ ਦਾ ਵੀ ਪਤਾ ਲੱਗਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਸ਼ਿਆਰਪੁਰ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਪੌਣੇ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰ ਕੀਤਾ ਕਤਲ
NEXT STORY