ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਸੁਰੱਖਿਆ ਦੇ ਹੋਰ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ। ਰੋਜ਼ਾਨਾ ਡਰੋਨ ਵੱਲੋਂ ਭਾਰਤੀ ਖੇਤਰ 'ਚ ਦਸਤਕ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਵੀਰਵਾਰ ਤੜਕਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਪਾਕਿਸਤਾਨੀ ਦੋ ਡਰੋਨਾਂ ਵੱਲੋਂ ਫਿਰ ਤੋਂ ਦਸਤਕ ਦਿੱਤੇ ਜਾਣ ਦੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ : ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ
ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਅਧੀਨ ਆਉਂਦੀ ਬੀ. ਓ. ਪੀ ਕੇ. ਐੱਸ. ਵਾਲਾ ਅਤੇ ਬੀ. ਓ. ਪੀ ਮਹਿੰਦਰਾ ਵਿਖੇ ਦੋ ਵੱਖ-ਵੱਖ ਡਰੋਨਾਂ ਵੱਲੋਂ ਦਸਤਕ ਦਿੱਤੀ ਗਈ ਹੈ। ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਵੱਲੋਂ ਡਰੋਨਾਂ ਨੂੰ ਖਦੇੜਨ ਲਈ ਕੁੱਝ ਰੌਂਦ ਫਾਇਰਿੰਗ ਕਰਦੇ ਹੋਏ ਈਲੂ ਬੰਬ ਵੀ ਚਲਾਏ ਗਏ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ 'ਸ਼ਹੀਦ ਭਗਤ ਸਿੰਘ' ਦੇ ਨਾਂ ਨਾਲ ਜਾਣਿਆ ਜਾਵੇਗਾ 'ਚੰਡੀਗੜ੍ਹ ਏਅਰਪੋਰਟ'
ਇਸ ਤੋਂ ਬਾਅਦ ਸਥਾਨਕ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫਾਇਰਿੰਗ ਤੋਂ ਬਾਅਦ ਡਰੋਨ ਦੀ ਵਾਪਸ ਪਾਕਿਸਤਾਨ ਪਰਤਣ ਸਬੰਧੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ ਗਈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਡਰੋਨ ਭਾਰਤੀ ਖੇਤਰ ਅੰਦਰ ਡਿੱਗਾ ਹੋ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੀਦਾਰ ਸਿੰਘ ਨਲਵੀ ਨੇ HSGPC ਬਣਾਉਣ ਦੀ ਦੱਸੀ ਵਜ੍ਹਾ, ਪ੍ਰਧਾਨਗੀ ਦੀ ਠੋਕੀ ਦਾਅਵੇਦਾਰੀ
NEXT STORY