ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਵਿਚ ਭਾਰਤ-ਪਾਕਿ ਸਰਹੱਦੀ ਇਲਾਕੇ ਵਿਚ ਬੀਤੀ ਰਾਤ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਪਾਕਿਸਤਾਨੀ ਘੁਸਪੈਠੀਏ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ! ਤੜਕਸਾਰ ਮਿਲੀ ਖ਼ੂਨ ਨਾਲ ਭਿੱਜੀ ਲਾਸ਼
ਜਾਣਕਾਰੀ ਮੁਤਾਬਕ ਸਾਦਕੀ ਨੇੜੇ ਪਾਕਿਸਤਾਨ ਵੱਲੋਂ ਆ ਰਹੇ ਇਕ ਪਾਕਿਸਤਾਨੀ ਨਾਗਰਿਕ ਨੇ ਭਾਰਤ-ਪਾਕਿ ਸਰਹੱਦ ਪਾਰ ਕਰ ਕੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਰਹੱਦ 'ਤੇ ਤਾਇਨਾਤ BSF ਜਵਾਨਾਂ ਨੇ ਉਸ ਨੂੰ ਅਲਰਟ ਕੀਤਾ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੇ ਬਾਵਜੂਦ ਜਦੋਂ ਉਹ ਭਾਰਤ-ਪਾਕਿ ਸਰਹੱਦ ਵਿਚ ਦਾਖ਼ਲ ਹੋਣ ਲੱਗਿਆ ਤਾਂ BSF ਜਵਾਨਾਂ ਨੇ ਫ਼ਾਇਰਿੰਗ ਕਰ ਦਿੱਤੀ। ਉਸ ਨੂੰ 3 ਗੋਲ਼ੀਆਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ। ਇਹ ਕਾਰਵਾਈ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ BSF ਦੀ 55 ਬਟਾਲੀਅਨ ਵੱਲੋਂ ਕੀਤੀ ਗਈ ਹੈ। ਮ੍ਰਿਤਕ ਪਾਕਿ ਨਾਗਰਿਕ ਤੋਂ ਕੁਝ ਸਿਗਰਟਾਂ ਤੇ ਹੋਰ ਸਾਮਾਨ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ
ਫਾਜ਼ਿਲਕਾ ਦੇ ਡੀ.ਐੱਸ.ਪੀ. ਸੁਬੇਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿ ਸਰਹੱਦ ਦੀ ਸਾਦਕੀ ਚੌਕੀ ਨੇੜੇ ਪਾਕਿਸਤਾਨੀ ਨਾਗਰਿਕ ਵੱਲੋਂ ਘੁਸਪੈਠ ਦੇ ਚਲਦਿਆਂ ਹੋਈ ਫਾਇਰਿੰਗ ਦੌਰਾਨ ਪਾਕਿਸਤਾਨੀ ਨਾਗਰਿਕ ਮਾਰਿਆ ਗਿਆ ਹੈ। ਫ਼ਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਪੋਸਟਮਾਰਟਮ ਅਤੇ ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ! ਤੜਕਸਾਰ ਮਿਲੀ ਖ਼ੂਨ ਨਾਲ ਭਿੱਜੀ ਲਾਸ਼
NEXT STORY