ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਇਲਾਕੇ 'ਚ ਬੀ. ਐਸ. ਐਫ. ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਹਲਚਲ ਦੇਖੀ ਅਤੇ ਫੈਂਸਿੰਗ ਵੱਲ ਵੱਧ ਰਹੇ ਪਾਕਿਸਤਾਨੀਆਂ ਨੂੰ ਲਲਕਾਰਿਆ। ਪ੍ਰਾਪਤ ਜਾਣਕਾਰੀ ਮੁਤਾਬਕ ਜਿਵੇਂ ਹੀ ਬੀ. ਐਸ. ਐਫ. ਦੇ ਜਵਾਨਾਂ ਨੂੰ ਪਾਕਿਸਤਾਨ ਵੱਲੋਂ 3-4 ਘੁਸਪੈਠੀਏ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ ਤਾਂ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 2 ਪਾਕਿ ਘੁਸਪੈਠੀਏ ਵਾਪਸ ਪਾਕਿਸਤਾਨ ਵੱਲ ਭੱਜ ਗਏ, ਜਦੋਂ ਕਿ ਇਕ ਘੁਸਪੈਠੀਆ ਭਾਰਤੀ ਸਰਹੱਦ 'ਚ ਦਾਖ਼ਲ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਮੁਲਾਜ਼ਮ ਪੁੱਜੇ ਕਾਂਗਰਸ ਦਿੱਲੀ ਦਰਬਾਰ, ਮੋੜਿਆ 2017 ਦਾ ਚੋਣ ਮੈਨੀਫੈਸਟੋ
ਉਸ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਜ਼ਖਮੀ ਘੁਸਪੈਠੀਏ ਨੂੰ ਫਿਰੋਜ਼ਪੁਰ ਸ਼ਹਿਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੰਪਰਕ ਕਰਨ 'ਤੇ ਡਿਊਟੀ 'ਤੇ ਤਾਇਨਾਤ ਡਾ. ਸ਼ਿਵਕਰਨ ਅਤੇ ਡਾ. ਆਗਿਆਪਾਲ ਨੇ ਦੱਸਿਆ ਕਿ ਇਸ ਜ਼ਖਮੀ ਦਾ ਨਾਂ ਇਰਸ਼ਾਦ ਹੈ। ਉਸ ਦੀ ਗੋਲੀ ਕੱਢਣ ਲਈ ਡਾਕਟਰਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਠੀਕ ਹੋਣ ਤੋਂ ਬਾਅਦ ਉਸ ਨੂੰ ਬੀ. ਐਸ. ਐਫ. ਅਤੇ ਪੰਜਾਬ ਪੁਲਸ ਦੇ ਸਪੁਰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਕੈਪਟਨ ਵੱਲੋਂ ਸਮਾਜਿਕ ਸੁਰੱਖਿਆ ਤਹਿਤ ਵਧਾਈ ਪੈਨਸ਼ਨ ਦੀ ਸ਼ੁਰੂਆਤ
ਇਹ ਘੁਸਪੈਠੀਆ ਤਸਕਰ ਹੈ ਜਾਂ ਅੱਤਵਾਦੀ, ਇਸ ਸਬੰਧੀ ਬੀ. ਐਸ. ਐਫ. ਅਤੇ ਪੰਜਾਬ ਪੁਲਸ ਵੱਲੋਂ ਪਤਾ ਲਾਇਆ ਜਾ ਰਿਹਾ ਹੈ। ਬੀ. ਐਸ. ਐਫ. ਵੱਲੋਂ ਇਸ ਇਲਾਕੇ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਹ ਵੀ ਸ਼ੱਕ ਜ਼ਾਹਰ ਕੀਤਾ ਜਾਂਦਾ ਹੈ ਕਿ ਇਹ 3 ਪਾਕਿਸਤਾਨੀ ਘੁਸਪੈਠੀਏ ਤਸਕਰ ਹੋ ਸਕਦੇ ਹਨ, ਜੋ ਹੈਰੋਇਨ ਦੀ ਖ਼ੇਪ ਲੈ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋ ਰਹੇ ਸਨ।
ਇਹ ਵੀ ਪੜ੍ਹੋ : ਰਾਜਿੰਦਰਾ ਹਸਪਤਾਲ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ
ਫਿਲਹਾਲ ਥਾਣਾ ਸਦਰ ਫਿਰੋਜ਼ਪੁਰ ਦੇ ਐਸ. ਐਚ. ਓ. ਪੁਲਸ ਪਾਰਟੀ ਨਾਲ ਸਿਵਲ ਹਸਪਤਾਲ ਪਹੁੰਚ ਗਏ ਹਨ, ਜੋ ਜ਼ਖਮੀ ਹੋਏ ਪਾਕਿਸਤਾਨੀ ਘੁਸਪੈਠੀਏ ਤੋਂ ਪੁੱਛਗਿੱਛ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜਿੰਦਰਾ ਹਸਪਤਾਲ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ
NEXT STORY