ਜਲੰਧਰ (ਸ਼ੋਰੀ)— ਜਲੰਧਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਸ ਨੇ ਪੰਚਮ ਗੈਂਗ ਦਾ ਕਰੀਬੀ ਅਮਿਤ ਸੁਭਾਨਾ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਅਮਿਤ ਕੋਲੋਂ 7.90 ਲੱਖ ਦੀ ਨਕਦੀ ਸਮੇਤ ਦੋ ਪਿਸਤੌਲਾਂ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸ. ਐੱਸ. ਪੀ. ਨਵੀਨ ਸਿੰਗਲਾ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਨੇ ਟਰੈਪ ਲਗਾ ਕੇ ਅਮਿਤ ਨੂੰ ਗਿ੍ਰਫ਼ਤਾਰ ਕੀਤਾ ਹੈ। ਜਿਸ ਵੇਲੇ ਅਮਿਤ ਗ੍ਰਿਫ਼ਤਾਰ ਕੀਤਾ ਗਿਆ ਉਹ ਉਸ ਵੇਲੇ ਮਕਸੂਦਾਂ ਇਲਾਕੇ ਵੱਲ ਘੁੰਮ ਰਿਹਾ ਸੀ।
ਇਹ ਵੀ ਪੜ੍ਹੋ: ਆਦਮਪੁਰ 'ਚ ASI ਦਾ ਸ਼ਰਮਨਾਕ ਕਾਰਾ, ਮਾਮੂਲੀ ਗੱਲ ਪਿੱਛੇ ਮੁੰਡੇ ਦੀ ਡਾਂਗਾਂ ਨਾਲ ਕੀਤੀ ਕੁੱਟਮਾਰ, ਹੋਇਆ ਸਸਪੈਂਡ
ਉਸ ਦੇ ਕੋਲੋਂ ਇਕ ਬਿ੍ਰਜਾ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਅਮਿਤ ਖ਼ਿਲਾਫ਼ ਅੱਧੀ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਅਮਿਤ ਨੇ ਰੈਣਕ ਬਾਜ਼ਾਰ ਦੀ ਏ. ਸੀ. ਮਾਰਕਿਟ ’ਚ ਗੁੰਡਾਗਰਦੀ ਕੀਤੀ ਸੀ ਅਤੇ ਗੜ੍ਹਾ ’ਚ ਵੀ ਅਮਿਤ ਨੇ ਇਕ ਦੁਕਾਨਦਾਰ ਨੂੰ ਬੇਰਹਿਮੀ ਨਾਲ ਕੁੱਟਿਆ ਸੀ। ਅਮਿਤ ਖ਼ਿਲਾਫ਼ ਆਰਮਸ ਐਕਟ ਦੇ ਤਹਿਤ ਮਾਮਲੇ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੇ ਕੋਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ : ਚਿੱਟੇ ਦਿਨ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ
NEXT STORY