ਰੂਪਨਗਰ (ਵਿਜੇ)— ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 8 ਫਰਵਰੀ ਨੂੰ ਇਕ ਦਿਨ ਲਈ ਕੀਤੀ ਜਾਣ ਵਾਲੀ ਕਲਮ ਛੋੜ ਹੜਤਾਲ ਕਰਨ ਦਾ ਫੈਸਲਾ ਵਾਪਿਸ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਵਨ ਸਿੰਘ ਨੇ ਦੱਸਿਆ ਕਿ ਉਕਤ ਹੜਤਾਲ ਯੂਨੀਅਨ ਵੱਲੋਂ ਮੰਗਾਂ ਦੇ ਹੱਲ ਨੂੰ ਲੈ ਕੇ ਕੀਤੀ ਜਾਣੀ ਸੀ ਪਰ ਹੁਣ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਯੂਨੀਅਨ ਨੂੰ ਮੰਗਾਂ ਸਬੰਧੀ ਗੱਲਬਾਤ ਲਈ ਬੁਲਾਇਆ ਗਿਆ ਹੈ, ਜਿਸ ਕਾਰਨ ਉਕਤ ਹੜਤਾਲ ਵਾਪਿਸ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਤਰੀ ਜੀ ਨਾਲ ਹੋਣ ਵਾਲੀ ਮੀਟਿੰਗ 'ਚ ਵਿਭਾਗ ਦੇ ਸਾਰੇ ਅਧਿਕਾਰੀ ਵੀ ਸ਼ਾਮਲ ਹੋਣਗੇ।
ਸਰਕਾਰ ਦਾ ਅਕਸ਼ ਖਰਾਬ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ : ਢਿੱਲੋਂ
NEXT STORY