ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)- ਇੱਥੇ ਨੇੜਲੇ ਪਿੰਡ ਸੰਗਰਾਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਪਿੰਡ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾ ਸਬੰਧੀ ਵਿਚਾਰ -ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਹਨੀ ਫੱਤਣਵਾਲਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਾਸੀ ਧੜੇਬੰਦੀ ਤੋਂ ਉਪਰ ਉਠ ਕੇ ਸਾਫ ਸੁਥਰੀ ਅਕਸ ਵਾਲੇ ਬੇਦਾਗ ਵਿਅਕਤੀ ਨੂੰ ਹੀ ਪਿੰਡ ਦਾ ਸਰਪੰਚ ਬਣਾਉਣ ਤਾਂ ਜੋ ਪਿੰਡ ਦਾ ਚਹੁ-ਪੱਖੀ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਹੁਤ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਹਰ ਇਕ ਪਿੰਡ ਨੂੰ ਸਭ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਇਸ ਮੌਕੇ ਤੇ ਬਲਦੇਵ ਸਿੰਘ ਸੰਗਰਾਣਾ, ਡਾ.ਪਰਮਜੀਤ ਸਿੰਘ, ਹਰਭਗਵਾਨ ਸੱਕਾਵਾਲੀ, ਇਕਬਾਲ ਸਿੰਘ, ਸੁਖਵੰਤ ਸਿੰਘ ਸਾਬਕਾ ਸਰਪੰਚ, ਸੂਬਾ ਸਿੰਘ, ਤਰਸੇਮ ਸਿੰਘ, ਮੁਕੇਸ਼ ਬਰੀਵਾਲਾ, ਭੋਮਾ ਥਾਂਦੇਵਾਲਾ, ਸੁਰਿੰਦਰ ਜੱਸੇਆਣਾ ਆਦਿ ਤੋਂ ਇਲਾਵਾ ਹੋਰ ਵੀ ਕਈ ਪਿੰਡ ਵਾਸੀ ਹਾਜਰ ਸਨ।
ਸਕ੍ਰੈਪ ਬਲਾਸਟ : ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁੱਖ ਮੰਤਰੀ ਨੇ ਕੀਤਾ ਮਾਲੀ ਸਹਾਇਤਾ ਦੇਣ ਦਾ ਐਲਾਨ
NEXT STORY