ਅਮਰਕੋਟ (ਸੰਦੀਪ ਕੁਮਾਰ) : ਚੋਣ ਕਮਿਸ਼ਨ ਵੱਲੋਂ ਜਿੱਥੇ ਸੂਬੇ ਭਰ 'ਚ ਗਰਾਮ ਪੰਚਾਇਤੀ ਚੋਣਾਂ ਲਈ 30 ਦਸਬੰਰ ਦੀ ਤਾਰੀਕ ਤੈਅ ਕੀਤੀ ਗਈ ਹੈ, ਉਥੇ ਹੀ ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਢੋਲਣ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਾਲਾ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਪੰਚ ਕਾਲਾ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਅਤੇ ਸਮੂਹ ਪਿੰਡ ਵਾਸੀਆਂ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਆਉਣ ਵਾਲੀ ਹਰੇਕ ਲੋਕ ਭਲਾਈ ਸਕੀਮ ਲੋੜਵੰਦ ਪਰਿਵਾਰਾਂ ਨੂੰ ਮੁਹੱਈਆ ਕਰਵਾਉਣਗੇ। ਇਸ ਮੌਕੇ ਹਰਜੀਤ ਸਿੰਘ ਸ਼ਾਹ, ਨਿਸ਼ਾਨ ਸਿੰਘ ਮੈਂਬਰ, ਮੇਜਰ ਸਿੰਘ ਮੈਂਬਰ, ਜੰਗਾ ਸਿੰਘ ਫੌਜੀ ਮੈਬਰ ਆਦਿ ਹਾਜ਼ਰ ਸਨ।
'ਇਲੈਕਟ੍ਰੀਸਿਟੀ ਬਿਲਿੰਗ ਪ੍ਰਾਜੈਕਟ' 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ
NEXT STORY