ਗਿੱਦੜਬਾਹਾ (ਵੈੱਬ ਡੈਸਕ, ਵਿਜੇ) : ਪੰਜਾਬ 'ਚ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ 'ਚ ਚੋਣਾਂ ਕਰਵਾਉਣ 'ਤੇ ਚੋਣ ਕਮਿਸ਼ਨ ਵਲੋਂ ਰੋਕ ਲਾ ਦਿੱਤੀ ਗਈ ਹੈ। ਇਹ ਫ਼ੈਸਲਾ ਨਾਮਜ਼ਦਗੀ ਵਾਪਸ ਲੈਣ 'ਚ ਫਰਜ਼ੀਵਾੜੇ ਦੇ ਸ਼ੱਕ ਦੇ ਆਧਾਰ 'ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ, ਹੋਣਗੀਆਂ ਅਹਿਮ ਵਿਚਾਰਾਂ
ਦਰਅਸਲ ਦੋਸ਼ ਲਾਏ ਗਏ ਸਨ ਕਿ ਨਾਮਜ਼ਦਗੀ ਅਤੇ ਕਾਗਜ਼ ਵਾਪਸ ਲੈਣ ਦੇ ਫਾਰਮ 'ਤੇ ਸਾਈਨ ਵੱਖੋ-ਵੱਖ ਸਨ, ਜਿਸ ਤੋਂ ਬਾਅਦ ਇੱਥੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਤੇ ਰੋਕ ਲਾ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਧਾਂਦਲੀਆਂ ਦੇ ਮੱਦੇਨਜ਼ਰ ਦਾਖ਼ਲ ਕਰੀਬ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਦੁਸਹਿਰੇ 'ਤੇ ਲੋਕਾਂ ਲਈ Advisory ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਸੀ। ਜਿਨ੍ਹਾਂ ਪਿੰਡਾਂ 'ਚ ਚੋਣਾਂ 'ਤੇ ਰੋਕ ਲਾਈ ਗਈ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀ ਦੇਣ ਧਿਆਨ, ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
NEXT STORY