ਜਲੰਧਰ : ਪੰਜਾਬ ਵਿਚ ਚੋਣ ਪ੍ਰਕਿਰਿਆ ਦਾ ਕੰਮ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਗਿਆ ਹੈ। ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਲੋਕਾਂ ਵਿਚ ਵੋਟ ਪਾਉਣ ਲਈ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਜਲੰਧਰ ਦੇ ਪਿੰਡ ਰਸੂਲਪੁਰ ਬ੍ਰਾਹਮਣਾ ਵਿਚ ਨੌਜਵਾਨ ਕਮਲਪ੍ਰੀਤ ਸਿੰਘ ਵਿਆਹ ਹੋਣ ਦੇ ਬਾਵਜੂਦ ਆਪਣਾ ਫਰਜ਼ ਨਹੀਂ ਭੁੱਲਿਆ ਅਤੇ ਘੋੜੀ ਚੜ੍ਹਨ ਤੋਂ ਪਹਿਲਾਂ ਉਹ ਪੋਲਿੰਗ ਬੂਥ 'ਤੇ ਪਹੁੰਚਿਆ ਅਤੇ ਵੋਟ ਪਾ ਕੇ ਆਪਣਾ ਫਰਜ਼ ਨਿਭਾਇਆ।
ਦਰਅਸਲ ਪਿੰਡ ਰਸੂਲਪੁਰ ਬ੍ਰਾਹਮਣਾ ਦੇ ਨੌਜਵਾਨ ਕਮਲਪ੍ਰੀਤ ਸਿੰਘ ਦੀ ਬਾਰਾਤ ਆਦਮਪੁਰ ਜਾਣੀ ਸੀ। ਕਮਲਪ੍ਰੀਤ ਸਿੰਘ ਨੇ ਪਹਿਲਾਂ ਸਾਰੀਆਂ ਰਸਮਾਂ ਨਿਭਾਈਆਂ ਅਤੇ ਫਿਰ ਵਿਆਹ ਵਾਲੀ ਗੱਡੀ ਸਣੇ ਪੋਲਿੰਗ ਬੂਥ 'ਤੇ ਪਹੁੰਚਿਆ ਅਤੇ ਵੋਟ ਪਾਉਣ ਉਪਰੰਤ ਉਥੋਂ ਆਦਮਪੁਰ ਲਈ ਰਵਾਨਾ ਹੋ ਗਿਆ।
ਦੱਸਣਯੋਗ ਹੈ ਕਿ ਸੂਬੇ ਦੇ 13, 276 ਪੰਚਾਇਤਾਂ ਲਈ 28, 375 ਸਰਪੰਚ ਉਮੀਦਵਾਰ ਮੈਦਾਨ ਵਿਚ ਹਨ ਜਦਕਿ 1,0,40, 27 ਉਮੀਦਵਾਰ ਪੰਚ ਅਹੁਦੇ ਦੀ ਚੋਣ ਲੜ ਰਹੇ ਹਨ।
ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਕੁਝ ਕੁ ਥਾਵਾਂ ਨੂੰ ਛੱਡ ਕੇ ਚੋਣਾਂ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ।
ਪੰਚਾਇਤੀ ਚੋਣਾਂ 2018 : ਅੰਮ੍ਰਿਤਸਰ 'ਚ ਵੋਟਰਾਂ ਨੇ ਕੀਤਾ 68 ਫ਼ੀਸਦੀ ਮਤਦਾਨ
NEXT STORY