ਕਪੂਰਥਲਾ (ਵਿਪਨ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹੇ ਦੀਆਂ 381 ਗ੍ਰਾਮ ਪੰਚਾਇਤਾਂ ਲਈ ਹੋ ਰਹੀਆਂ ਚੋਣਾਂ ਦਾ ਜਾਇਜ਼ਾ ਲੈਣ ਲਈ ਦਬੁਰਜੀ ਦੇ ਸਰਕਾਰੀ ਸਕੂਲ ਵਿਖੇ ਪੋਲਿੰਗ ਕੇਂਦਰ ਦਾ ਦੌਰਾ ਕਰ ਸ਼ਾਂਤੀਪੂਰਨ ਵੋਟਿੰਗ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ 2 ਵਜੇ ਤੱਕ 42 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਮ 4 ਵਜੇ ਵੋਟਿੰਗ ਖ਼ਤਮ ਹੋਣ ਉਪਰੰਤ ਗਿਣਤੀ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੋਗਾ ਦੇ ਪਿੰਡ ਬੌਡੇ ਦੇ ਪੋਲਿੰਗ ਬੂਥ ਤੋਂ ਪੁਲਸ ਨੇ ਚਾਰ ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ
NEXT STORY