ਸ਼ੇਰਪੁਰ (ਅਨੀਸ਼) : ਸੂਬੇ ਦੇ ਪਿੰਡਾਂ ’ਚ ਪੰਚਾਇਤੀ ਚੋਣਾਂ ਲਈ ਸਿਆਸੀ ਮੈਦਾਨ ਤਿਆਰ ਹੋਣ ਲੱਗ ਪਿਆ ਹੈ ਪਰ ਚੋਣਾਂ ਦੀ ਤਾਰੀਖ਼ ਬਾਰੇ ਹਰ ਕੋਈ ਸਵਾਲ ਕਰ ਰਿਹਾ ਹੈ। ਕਿਆਸ ਲਾਏ ਜਾ ਰਹੇ ਹਨ ਕਿ ਜ਼ਿਲ੍ਹਾ ਪਰਿਸ਼ਦਾਂ ਤੇ ਬਲਾਕ ਸਮਿਤੀਆਂ ਦਾ ਕਾਰਜਕਾਲ ਅਗਲੇ ਮਹੀਨੇ ਪੂਰਾ ਹੋ ਰਿਹਾ ਹੈ ਅਤੇ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਇਕੱਠੀਆਂ ਚੋਣਾਂ ਨਵੰਬਰ ਮਹੀਨੇ ਕਰਵਾ ਸਕਦੀ ਹੈ। ਇਨ੍ਹਾਂ ਚੋਣਾਂ ਲਈ ਚੁੱਲ੍ਹਾ ਟੈਕਸ ਭਰਨਾ ਅਹਿਮ ਸ਼ਰਤ ਹੈ ਅਤੇ ਉਮੀਦਵਾਰ ਇਹ ਟੈਕਸ ਭਰਨ ਲਈ ਕਾਹਲੇ ਪੈ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਨੂੰ ਜਲਦ ਮਿਲਣਗੇ ਕਰੋੜਾਂ ਦੇ ਗੱਫ਼ੇ! ਪੜ੍ਹੋ ਕੀ ਹੈ ਪੂਰੀ ਖ਼ਬਰ
ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਸ਼ੁਰੂ ਹਨ, ਵੋਟਰ ਸੂਚੀਆਂ ਤਿਆਰ ਹੋ ਰਹੀਆਂ ਹਨ। ਪੰਜਾਬ ’ਚ ਕੋਈ ਵੀ ਆਮ ਦਿਨਾਂ ’ਚ ਚੁੱਲ੍ਹਾ ਟੈਕਸ ਨਹੀਂ ਤਾਰਦਾ, ਜਦੋਂ ਪੰਚਾਇਤੀ ਚੋਣਾਂ ਦਾ ਬਿਗੁਲ ਵੱਜਦਾ ਹੈ ਤਾਂ ਸਭ ਤੋਂ ਪਹਿਲਾਂ ਚੋਣ ਲੜਨ ਦੇ ਚਾਹਵਾਨਾਂ ਨੂੰ ਚੁੱਲ੍ਹਾ ਟੈਕਸ ਭਰਨ ਦਾ ਚੇਤਾ ਆਉਂਦਾ ਹੈ। ਸਰਪੰਚੀ ਦੀ ਚੋਣ ਲੜਨ ਵਾਲਿਆਂ ਨੇ ਚੁੱਲ੍ਹਾ ਟੈਕਸ ਭਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਵਧਾ ਦਿੱਤੇ ਹਨ ਕਿਉਂਕਿ ਸਾਲ 2018 ਦੀਆਂ ਪੰਚਾਇਤੀ ਚੋਣਾਂ ਵਿਚ ਹਜ਼ਾਰਾਂ ਉਮੀਦਵਾਰਾਂ ਦੇ ਕਾਗਜ਼ ਚੁੱਲ੍ਹਾ ਟੈਕਸ ਨਾ ਤਾਰਨ ਕਰ ਕੇ ਰੱਦ ਹੋ ਗਏ ਸਨ। ਜਨਰਲ ਅਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰ ਨੂੰ ਚੁੱਲ੍ਹਾ ਟੈਕਸ ਤਾਰਨਾ ਪੈਂਦਾ ਹੈ, ਜਦੋਂ ਕਿ ਅਨੁਸੂਚਿਤ ਜਾਤੀ ਉਮੀਦਵਾਰ ਨੂੰ ਇਸ ਟੈਕਸ ਤੋਂ ਛੋਟ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਲਈ ਪੈਰ ਜਮਾਉਣ ਲਈ ਪੰਚਾਇਤੀ ਚੋਣਾਂ ਚੁਣੌਤੀ ਭਰਪੂਰ ਹੋਣਗੀਆਂ ਅਤੇ ਕਈ ਪਾਰਟੀਆਂ ਲਈ ਇਹ ਚੋਣਾਂ ਅਗਨੀ ਪ੍ਰੀਖਿਆ ਹੋਣਗੀਆਂ।
ਇਹ ਵੀ ਪੜ੍ਹੋ : ਪਤੀ ਦਾ ਸਸਕਾਰ ਹੁੰਦਿਆਂ ਹੀ ਪਤਨੀ ਨੇ ਦਿਖਾ 'ਤਾ ਅਸਲੀ ਰੰਗ, ਪੂਰਾ ਪਿੰਡ ਰਹਿ ਗਿਆ ਹੈਰਾਨ
ਹਾਕਮ ਧਿਰ ਲਈ ਵੀ ਇਹ ਚੋਣਾਂ ਅਹਿਮ ਹਨ ਕਿ ਪੰਜਾਬ ਵਿੱਚ ਸੱਤਾ ਆਮ ਆਦਮੀ ਪਾਰਟੀ ਦੇ ਹੱਥ ਆਉਣ ਤੋਂ ਬਾਅਦ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਜਾਂ ਨਹੀਂ। ਅਜਿਹੀ ਸਥਿਤੀ ਵਿਚ ਇਹ ਚੋਣਾਂ ਸਾਰੀਆਂ ਹੀ ਸਿਆਸੀ ਧਿਰਾਂ ਲਈ ਇਮਤਿਹਾਨ ਸਾਬਤ ਹੋਣਗੀਆਂ। ਭਾਵੇਂ ਪੰਜਾਬ ਸਰਕਾਰ ਵੱਲੋਂ ਇਹ ਚੋਣਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੜਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਆਮ ਆਦਮੀ ਪਾਰਟੀ ਦੇ ਸਰਪੰਚੀ ਤੇ ਪੰਚੀ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਹੁਣ ਤੋਂ ਹੀ ਪਰ ਤੋਲਣੇ ਸੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਜਰਨਲ ਤੇ ਰਿਜ਼ਰਵ ਸਰਪੰਚੀ ਕਰਵਾਉਣ ਲਈ ਹਲਕਾ ਵਿਧਾਇਕਾਂ ਤੱਕ ਪਹੁੰਚ ਕਰਨੀ ਸੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
NEXT STORY