ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਸੂਬਾ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ ਕਿ ਸੂਬੇ 'ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ ਪਰ ਚੋਣਾਂ ਦੀ ਮਿਤੀ ਚੋਣ ਕਮਿਸ਼ਨ ਤੈਅ ਕਰੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ। ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ’ਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਬੀਤੇ ਦਿਨੀਂ ਮੁੱਖ ਮੰਤਰੀ ਨੇ ਸਦਨ ’ਚ ਐਲਾਨ ਕੀਤਾ ਸੀ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ’ਚੋਂ ਕੋਈ ਇਕ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਪੰਚਾਇਤੀ ਚੋਣਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਸਰਪੰਚ ਬਣਨ ਲਈ 40-40 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਇਹ ਪੈਸੇ ਕਿੱਥੋਂ ਪੂਰੇ ਕੀਤੇ ਜਾਣਗੇ।
ਸਰਕਾਰ ਪਿੰਡਾਂ ’ਚ ਧੜੇਬੰਦੀ ਖ਼ਤਮ ਕਰ ਕੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 12 ’ਚ ਸੋਧ ਦਾ ਬਿੱਲ ਵੀ ਵਿਧਾਨ ਸਭਾ ’ਚ ਪਾਸ ਹੋ ਗਿਆ ਹੈ। ਇਸ ਬਿੱਲ ਦੇ ਲਾਗੂ ਹੋਣ ਪਿੱਛੋਂ ਪੰਜਾਬ ’ਚ ਪੰਚਾਇਤੀ ਚੋਣ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾ ਸਕੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY