ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੀ ਵਰਤੋਂ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਆਪ ਬਲਾਕ ਸੰਮਤੀ ਦਾ ਚੇਅਰਮੈਨ ਰਹਿ ਚੁੱਕਾ ਹਾਂ ਅਤੇ ਉਸ ਸਮੇਂ ਸਰਕਾਰ ਦੀ ਕਿਸੇ ਤਰ੍ਹਾਂ ਦੀ ਕੋਈ ਦਖਲ-ਅੰਦਾਜ਼ੀ ਨਹੀਂ ਸੀ ਹੁੰਦੀ।
ਉਨ੍ਹਾਂ ਕਿਹਾ ਕਿ ਇਸ ਮੌਕੇ ਜੋ ਪੰਚਾਇਤੀ ਚੋਣਾਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ, ਉਹ ਫ੍ਰੀ ਫੰਡ ਫੇਅਰ ਦੇ ਤੌਰ 'ਤੇ ਹੋਣੀਆਂ ਚਾਹੀਦੀਆਂ ਹਨ। ਕਿਉਂਕਿ ਜਿਸ ਦੀ ਸਰਕਾਰ ਹੁੰਦੀ ਹੈ ਉਹ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਧਿਕਾਰੀ ਵੀ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੰਚਾਇਤੀ ਚੋਣਾਂ ਦਾ ਹਾਲ ਯੂਪੀ-ਬਿਹਾਰ ਵਰਗਾ ਹੋ ਗਿਆ ਹੈ, ਕਿਉਂਕਿ ਜਿਸ ਨੂੰ ਮਰਜ਼ੀ ਸਰਪੰਚ ਅਤੇ ਜਿਸ ਨੂੰ ਮਰਜ਼ੀ ਚੇਅਰਮੈਨ ਬਣਾ ਦਿਓ।
ਮੋਹਾਲੀ : ਜਾਣੋ ਕਿੰਨੇ ਫੀਸਦੀ ਹੋਈ ਵੋਟਿੰਗ
NEXT STORY